30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਾਊਥਾਲ ਅਤੇ ਹੇਜ਼ ਲਈ ਅਹੁਦੇਦਾਰਾਂ ਦਾ ਐਲਾਨ

ਲੰਡਨ, 29 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਾਊਥਾਲ ਅਤੇ ਹੇਜ਼ ਖੇਤਰਾਂ ਲਈ ਨਵੇਂ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਦਾ ਐਲਾਨ ਕੀਤਾ ਹੈ। ਜਥੇਬੰਦੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਿਯੁਕਤੀਆਂ ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਦੀ ਅਗਵਾਈ ਹੇਠ ਕੀਤੀਆਂ ਗਈਆਂ ਹਨ।

ਅਜੀਤ ਡੈਸਕ 30-09-2026
ਲੰਡਨ, 29 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਾਊਥਾਲ ਅਤੇ ਹੇਜ਼ ਖੇਤਰਾਂ ਲਈ ਨਵੇਂ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਦਾ ਐਲਾਨ ਕੀਤਾ ਹੈ। ਜਥੇਬੰਦੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਿਯੁਕਤੀਆਂ ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਦੀ ਅਗਵਾਈ ਹੇਠ ਕੀਤੀਆਂ ਗਈਆਂ ਹਨ।ਸਾਊਥਾਲ ਕਮੇਟੀ ਵਿੱਚ ਪ੍ਰਭਪ੍ਰੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਗੈਰੀ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ ਖਜ਼ਾਨਚੀ ਅਤੇ ਪ੍ਰਭਜੀਤ ਸਿੰਘ ਰੂਪੋਵਾਲੀ ਨੂੰ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਹਰਸ਼ਪ੍ਰੀਤ ਸਿੰਘ, ਚਨਪ੍ਰੀਤ ਸਿੰਘ, ਇੰਦਰ ਮੀਕੇ, ਜਗਰਾਜ ਸਿੰਘ, ਚਮਕੌਰ ਸਿੰਘ, ਪਰਮਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹੇਜ਼ ਕਮੇਟੀ ਲਈ ਜਗਜੀਤ ਸਿੰਘ ਪ੍ਰਧਾਨ, ਬਲਜੀਤ ਸਿੰਘ ਮੀਤ ਪ੍ਰਧਾਨ, ਚਨਪ੍ਰੀਤ ਸਿੰਘ ਜਨਰਲ ਸਕੱਤਰ, ਜਸਵੀਰ ਸਿੰਘ ਖਜ਼ਾਨਚੀ ਅਤੇ ਅਮਰਿੰਦਰ ਸਿੰਘ ਝਬਾਲ ਨੂੰ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਗਦੀਪ ਸਿੰਘ, ਜਗਪ੍ਰੀਤ ਸਿੰਘ, ਹਰਮਨ ਸਿੰਘ, ਲਖਵੀਰ ਸਿੰਘ, ਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਕਮੇਟੀ ਮੈਂਬਰਾਂ ਵਜੋਂ ਸ਼ਾਮਿਲ ਕੀਤਾ ਗਿਆ ਹੈ।ਜਥੇਬੰਦੀ ਅਨੁਸਾਰ ਨਵੀਆਂ ਕਮੇਟੀਆਂ ਨੂੰ ਸਾਊਥਾਲ ਅਤੇ ਹੇਜ਼ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਸਥਾਨਕ ਭਾਈਚਾਰੇ ਨਾਲ ਰਾਬਤਾ ਵਧਾਉਣ ਅਤੇ ਵੱਧ ਤੋਂ ਵੱਧ ਨਵੇਂ ਮੈਂਬਰਾਂ ਨੂੰ ਪਾਰਟੀ ਨਾਲ ਜੋੜਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਨੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਦੋਵਾਂ ਖੇਤਰਾਂ ਦੀਆਂ ਟੀਮਾਂ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੀਆਂ।
ਪਿਛਲੀ ਖ਼ਬਰ ਧੋਖਾਧੜੀ ਦੇ ਮਾਮਲੇ ’ ਚ ਸੁਖਦੇਵ ਸਿੰਘ ਨੂੰ ਹੋਰ ਪੰਜ ਸਾਲ ਦੀ ਕੈਦ ਅਗਲੀ ਖ਼ਬਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਦੇ ਡਾਇਰੈਕਟਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।