ਵੈਨਿਸ (ਇਟਲੀ), 24 ਸਤੰਬਰ (ਹਰਦੀਪ ਸਿੰਘ ਕੰਗ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਇਟਲੀ ਦੇ ਜ਼ਿਲ੍ਹਾ ਵਿਚੈਂਸਾ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿਚ ਜੁੜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਸਤਲਗੌਂਬੇਰਤੋ ਵਲੋਂ ਹਰ ਸਾਲ ਦੀ ਤਰਾਂ ਨਗਰ ਕੀਰਤਨ ਸਜਾਇਆ, ਜੋ ਕਿ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਵਿਸ਼ੇਸ਼ ਯਤਨਾਂ ਸਦਕਾ ਖੂਬਰਸੂਰਤ ਢੰਗ ਨਾਲ ਨੇਪਰੇ ਚੜਿਆਂ। ਵਿਸ਼ਾਲ ਨਗਰ ਕੀਤਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ। ਨਗਰ ਕੀਰਤਨ ਚੋ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਇਟਲੀ ਦਾ ਮਾਹੌਲ ਪੂਰੀ ਤਰ੍ਹਾਂ ਗੂੰਜ ਉੱਠਿਆ।ਇਸ ਮੌਕੇ ਸਜਾਏ ਪੰਡਾਲ ਵਿੱਚ ਢਾਡੀ ਜੱਥੇ ਗਿਆਨੀ ਹਰਪਾਲ ਸਿੰਘ ਢੰਡ ਦੇ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਨੇ ਪੂਰੇ ਅਨੁਸ਼ਾਸਨ ਨਾਲ ਹਾਜ਼ਰੀ ਭਰਦਿਆਂ ਸਜਾਏ ਪੰਡਾਲ ਵਿੱਚ ਨਤਮਸਤਕ ਹੁੰਦਿਆ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਮੌਕੇ ਸਾਹਿਬਜਾਦਾ ਬਾਬਾ ਅਜੀਤ ਸਿੰਘ, ਸਾਹਿਬਜਾਦਾ ਬਾਬਾ ਜੁਝਾਰ ਸਿੰਘ ਗੱਤਕਾ ਅਖਾੜਾ ਬਨਿਅੋਲੋ ਮੇਲਾ ਦੇ ਗੱਤਕੇ ਵਾਲੇ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾਏ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਟਰੈਫਿਕ ਅਤੇ ਸੁਰੱਖਿਆ ਦੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ।ਇਸ ਮੌਕੇ ਸ਼ਹਿਰ ਦੇ ਮੇਅਰ ਦਾਵਿਦੇ ਦੋਰਾਤਾਨੀ ਨੇ ਵੀ ਸ਼ਮੂਲੀਅਤ ਕੀਤੀ। ਉਹਨਾਂ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਸਭ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਗੁਰੂ ਨੂੰ ਯਾਦ ਕਰਦਿਆਂ ਗੁਰਪੁਰਬ ਮਨਾਉਣੇ ਸਿੱਖੀ ਦੇ ਬੂਟੇ ਨੂੰ ਵਿਦੇਸ਼ਾਂ ਵਿਚ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਹੈ।ਇਸ ਮੌਕੇ ਯੂਨੀਅਨ ਸਿੱਖ ਇਟਲੀ ਦੇ ਮੁੱਖ ਸੇਵਾਦਾਰ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਪਹੁੰਚੀਆ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਨੇ ਮਹਾਨ ਨਗਰ ਕੀਰਤਨ ਵਿੱਚ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਤੇ ਸਥਾਨਕ ਪ੍ਰਸ਼ਾਸ਼ਨਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਤਸਵੀਰ: ਇਟਲੀ ਪਿਕ 1 ਤੋਂ ਲੈ ਕੇ 4 ਤੱਕ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਵੈਨਿਸ (ਇਟਲੀ), 24 ਸਤੰਬਰ (ਹਰਦੀਪ ਸਿੰਘ ਕੰਗ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਇਟਲੀ ਦੇ ਜ਼ਿਲ੍ਹਾ ਵਿਚੈਂਸਾ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿਚ ਜੁੜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਸਤਲਗੌਂਬੇਰਤੋ ਵਲੋਂ ਹਰ ਸਾਲ ਦੀ ਤਰਾਂ ਨਗਰ ਕੀਰਤਨ ਸਜਾਇਆ, ਜੋ ਕਿ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਵਿਸ਼ੇਸ਼ ਯਤਨਾਂ ਸਦਕਾ ਖੂਬਰਸੂਰਤ ਢੰਗ ਨਾਲ ਨੇਪਰੇ ਚੜਿਆਂ। ਵਿਸ਼ਾਲ ਨਗਰ ਕੀਤਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ।
ਅਜੀਤ ਡੈਸਕ
30-09-2026