02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਗਤਾਰ ਸਿੰਘ ਜੌਹਲ ਦੀ ਜ਼ਮਾਨਤ ’ ਤੇ ਰਿਹਾਈ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਲੋਂ ਸਵਾਗਤ

ਲੰਡਨ, 1 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਨੇ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ (ਜੱਗੀ) ਦੀ ਭਾਰਤ ਵਿਚ ਲਗਭਗ ਨੌਂ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਈ ਦਾ ਸਵਾਗਤ ਕਰਦਿਆਂ ਬਰਤਾਨਵੀ ਸਰਕਾਰ ਨੂੰ ਉਨ੍ਹਾਂ ਦੀ ਸਕਾਟਲੈਂਡ ਵਾਪਸੀ ਲਈ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਡੰਬਰਟਨ, ਸਕਾਟਲੈਂਡ ਨਾਲ ਸਬੰਧਤ 39 ਸਾਲਾ ਜਗਤਾਰ ਸਿੰਘ ਜੌਹਲ ਨੂੰ ਨਵੰਬਰ 2017 ਵਿਚ ਭਾਰਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਜੀਤ ਡੈਸਕ 02-10-2026
ਲੰਡਨ, 1 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਨੇ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ (ਜੱਗੀ) ਦੀ ਭਾਰਤ ਵਿਚ ਲਗਭਗ ਨੌਂ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਈ ਦਾ ਸਵਾਗਤ ਕਰਦਿਆਂ ਬਰਤਾਨਵੀ ਸਰਕਾਰ ਨੂੰ ਉਨ੍ਹਾਂ ਦੀ ਸਕਾਟਲੈਂਡ ਵਾਪਸੀ ਲਈ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਡੰਬਰਟਨ, ਸਕਾਟਲੈਂਡ ਨਾਲ ਸਬੰਧਤ 39 ਸਾਲਾ ਜਗਤਾਰ ਸਿੰਘ ਜੌਹਲ ਨੂੰ ਨਵੰਬਰ 2017 ਵਿਚ ਭਾਰਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਹਾਈ ਕੋਰਟ ਵਲੋਂ 18 ਸਤੰਬਰ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਉਹ 1 ਅਕਤੂਬਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ। ਹਾਲਾਂਕਿ ਉਨ੍ਹਾਂ ਖ਼ਿਲਾਫ਼ ਕੁਝ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਅਜੇ ਜਾਰੀ ਹੈ ਅਤੇ ਜ਼ਮਾਨਤ ਦੀਆਂ ਸ਼ਰਤਾਂ ਤਹਿਤ ਉਨ੍ਹਾਂ ਨੂੰ ਭਾਰਤ ਵਿਚ ਹੀ ਰਹਿਣਾ ਪਵੇਗਾ। ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਲਗਭਗ ਨੌਂ ਸਾਲਾਂ ਬਾਅਦ ਜਗਤਾਰ ਦਾ ਜੇਲ੍ਹ ਤੋਂ ਬਾਹਰ ਆਉਣਾ ਉਨ੍ਹਾਂ ਦੇ ਪਰਿਵਾਰ ਅਤੇ ਲੰਮੇ ਸਮੇਂ ਤੋਂ ਮੁਹਿੰਮ ਚਲਾ ਰਹੇ ਸਮਰਥਕਾਂ ਲਈ ਬਹੁਤ ਮਹੱਤਵਪੂਰਨ ਅਤੇ ਭਾਵੁਕ ਪਲ ਹੈ। ਉਨ੍ਹਾਂ ਕਿਹਾ ਕਿ ਜ਼ਮਾਨਤ ’ਤੇ ਰਿਹਾਈ ਨਾਲ ਇਹ ਮਾਮਲਾ ਖ਼ਤਮ ਨਹੀਂ ਹੋਇਆ ਅਤੇ ਹੁਣ ਮੁੱਖ ਮਕਸਦ ਜਗਤਾਰ ਨੂੰ ਸੁਰੱਖਿਅਤ ਢੰਗ ਨਾਲ ਸਕਾਟਲੈਂਡ ਵਾਪਸ ਲਿਆ ਕੇ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਉਣਾ ਹੋਣਾ ਚਾਹੀਦਾ ਹੈ।ਜਤਿੰਦਰ ਸਿੰਘ ਨੇ ਬਰਤਾਨਵੀ ਸਰਕਾਰ ਅਤੇ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨੂੰ ਅਪੀਲ ਕੀਤੀ ਕਿ ਜਗਤਾਰ ਦੀ ਯੂਨਾਈਟਿਡ ਕਿੰਗਡਮ ਵਾਪਸੀ ਲਈ ਹਰ ਉਚਿਤ ਕੂਟਨੀਤਕ ਰਾਹ ਦੀ ਵਰਤੋਂ ਕੀਤੀ ਜਾਵੇ।ਗੁਰਦੁਆਰਾ ਪ੍ਰਬੰਧਕਾਂ ਨੇ ਭਾਰਤ ਵਿੱਚ ਬੰਦ ਹੋਰ ਸਿੱਖ ਕੈਦੀਆਂ ਦਾ ਮੁੱਦਾ ਵੀ ਉਠਾਇਆ। ਬਿਆਨ ਵਿੱਚ ਕਿਹਾ ਗਿਆ ਕਿ ਜਿਨ੍ਹਾਂ ਕੈਦੀਆਂ ਨੇ ਅਦਾਲਤਾਂ ਵਲੋਂ ਸੁਣਾਈਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੇ ਮਾਮਲਿਆਂ ਦਾ ਕਾਨੂੰਨ ਅਨੁਸਾਰ ਪਾਰਦਰਸ਼ੀ ਅਤੇ ਬਿਨਾਂ ਬੇਲੋੜੀ ਦੇਰੀ ਦੇ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।ਗੁਰੂ ਨਾਨਕ ਗੁਰਦੁਆਰਾ ਸਮੈਦਿਕ ਨੇ ਜਗਤਾਰ ਸਿੰਘ ਜੌਹਲ ਦੇ ਪਰਿਵਾਰ ਵਲੋਂ ਪਿਛਲੇ ਲਗਭਗ ਨੌਂ ਸਾਲਾਂ ਦੌਰਾਨ ਦਿਖਾਈ ਹਿੰਮਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਸੰਸਥਾਵਾਂ, ਵਕੀਲਾਂ ਅਤੇ ਮੁਹਿੰਮਕਾਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਾਮਲੇ ਨੂੰ ਲਗਾਤਾਰ ਉਠਾਇਆ। ਜਗਤਾਰ ਦੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਵੀ ਰਿਹਾਈ ਤੋਂ ਬਾਅਦ ਕਿਹਾ ਹੈ ਕਿ ਪਰਿਵਾਰ ਦੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਜਗਤਾਰ ਘਰ ਵਾਪਸ ਨਹੀਂ ਆ ਜਾਂਦੇ।
ਪਿਛਲੀ ਖ਼ਬਰ ਸਾਥੀ ਹਰਬੰਸ ਸਿੰਘ ਦੀ ਮੌਤ ’ ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰੀ ਸਿਟੀ ਕੌਂਸਲ ਚੋਣਾਂ: ਕੰਸਰਵੇਟਿਵ ਦੇ ਉਮੀਦਵਾਰਾਂ ਵਲੋਂ ਸਰੀ ‘ਚ ਕਰਵਾਈ ਗਈ ਚੋਣ ਰੈਲੀ ਦੌਰਾਨ ਵੱਡੀ ਗਿਣਤੀ ‘ਚ ਸਮਰਥਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।