03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਰਤਾਨਵੀ ਸਰਕਾਰ ’ ਤੇ ਜਗਤਾਰ ਸਿੰਘ ਜੌਹਲ ਦੀ ਦੇਸ਼ ਵਾਪਸੀ ਲਈ ਦਬਾਅ

ਲੰਡਨ, 2 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਭਾਰਤ ਵਿਚ ਲਗਭਗ 9 ਸਾਲ ਹਿਰਾਸਤ ਵਿਚ ਰਹਿਣ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਨੇ 18 ਸਤੰਬਰ ਨੂੰ ਉਸ ਨੂੰ ਜ਼ਮਾਨਤ ਦਿੱਤੀ ਸੀ ਪਰ ਰਿਹਾਈ ਪ੍ਰਸ਼ਾਸਕੀ ਅਤੇ ਕਾਨੂੰਨੀ ਕਾਰਵਾਈ ਕਾਰਨ ਦੇਰੀ ਨਾਲ ਹੋਈ।

ਭਾਈ ਦਬਿੰਦਰਜੀਤ ਸਿੰਘ 03-10-2026
ਲੰਡਨ, 2 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਭਾਰਤ ਵਿਚ ਲਗਭਗ 9 ਸਾਲ ਹਿਰਾਸਤ ਵਿਚ ਰਹਿਣ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਨੇ 18 ਸਤੰਬਰ ਨੂੰ ਉਸ ਨੂੰ ਜ਼ਮਾਨਤ ਦਿੱਤੀ ਸੀ ਪਰ ਰਿਹਾਈ ਪ੍ਰਸ਼ਾਸਕੀ ਅਤੇ ਕਾਨੂੰਨੀ ਕਾਰਵਾਈ ਕਾਰਨ ਦੇਰੀ ਨਾਲ ਹੋਈ। ਜੌਹਲ ਨੂੰ 2017 ਵਿਚ ਭਾਰਤੀ ਅਧਿਕਾਰੀਆਂ ਨੇ ਅੱਤਵਾਦ ਨਾਲ ਸੰਬੰਧਿਤ ਕਥਿਤ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਹਿਰਾਸਤ ਦੌਰਾਨ ਤਸ਼ੱਦਦ ਕੀਤੇ ਜਾਣ ਦੇ ਦੋਸ਼ ਵੀ ਲਗਾਏ ਹਨ। ਸੰਯੁਕਤ ਰਾਸ਼ਟਰ ਦੇ ਮਾਹਿਰਾਂ ਨੇ ਉਸ ਦੀ ਲੰਮੀ ਹਿਰਾਸਤ ਨੂੰ ਮਨਮਾਨੀ ਹਿਰਾਸਤ ਕਰਾਰ ਦਿੱਤਾ ਸੀ। ਭਾਰਤੀ ਅਧਿਕਾਰੀ ਤਸ਼ੱਦਦ ਦੇ ਦੋਸ਼ਾਂ ਤੋਂ ਇਨਕਾਰ ਕਰਦੇ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਰਿਹਾ ਹੈ ਕਿ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ। ਰਿਹਾਈ ਦੇ ਬਾਵਜੂਦ ਜੌਹਲ ਦੀ ਕਾਨੂੰਨੀ ਲੜਾਈ ਖ਼ਤਮ ਨਹੀਂ ਹੋਈ। ਉਹ ਭਾਰਤ ਵਿਚ ਕੁਝ ਹੋਰ ਮਾਮਲਿਆਂ ਵਿਚ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਜ਼ਮਾਨਤ ਦੀਆਂ ਸ਼ਰਤਾਂ ਤਹਿਤ ਉਸ ਨੂੰ ਪਾਸਪੋਰਟ ਜਮ੍ਹਾਂ ਕਰਵਾਉਣਾ ਪਿਆ ਹੈ ਅਤੇ ਮੀਡੀਆ ਨਾਲ ਆਪਣੇ ਕੇਸ ਬਾਰੇ ਗੱਲ ਕਰਨ ’ਤੇ ਵੀ ਪਾਬੰਦੀਆਂ ਹਨ। ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ ਹੈ। ਸੰਗਠਨ ਵਲੋਂ ਜਾਰੀ ਬਿਆਨ ਅਨੁਸਾਰ ਰਾਜਨੀਤਿਕ ਮਾਮਲਿਆਂ ਲਈ ਮੁੱਖ ਕਾਰਜਕਾਰੀ ਦਬਿੰਦਰਜੀਤ ਸਿੰਘ ਓ.ਬੀ.ਈ. ਨੇ ਕਿਹਾ ਕਿ ਦਿੱਲੀ ਹਾਈ ਕੋਰਟ ਵਲੋਂ ਜ਼ਮਾਨਤ ਦੇਣ ਦੇ ਫ਼ੈਸਲੇ ਤੋਂ ਬਾਅਦ ਉਹ ਬਰਤਾਨਵੀ ਸਰਕਾਰ ਨਾਲ ਲਗਾਤਾਰ ਸੰਪਰਕ ਵਿਚ ਰਹੇ ਹਨ।ਉਨ੍ਹਾਂ ਨੇ ਜੌਹਲ ਦੀ ਰਿਹਾਈ ਸਮੇਂ ਬ੍ਰਿਟਿਸ਼ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ਨਾ ਹੋਣ ’ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਪਹਿਲੀ ਤਰਜੀਹ ਉਸ ਦੀ ਸੁਰੱਖਿਆ ਹੋਣੀ ਚਾਹੀਦੀ ਹੈ। ਸਿੱਖ ਫੈਡਰੇਸ਼ਨ (ਯੂ.ਕੇ.) ਦਾ ਕਹਿਣਾ ਹੈ ਕਿ ਬਰਤਾਨਵੀ ਸਰਕਾਰ ਨੂੰ ਕੂਟਨੀਤਕ ਪੱਧਰ ’ਤੇ ਕੋਸ਼ਿਸ਼ਾਂ ਤੇਜ਼ ਕਰਕੇ ਜੌਹਲ ਦੀ ਸਕਾਟਲੈਂਡ ਵਿਚ ਆਪਣੀ ਪਤਨੀ ਅਤੇ ਪਰਿਵਾਰ ਨਾਲ ਵਾਪਸੀ ਲਈ ਰਾਹ ਪੱਧਰਾ ਕਰਨਾ ਚਾਹੀਦਾ ਹੈ।ਜੌਹਲ ਦੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਵੀ ਰਿਹਾਈ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਮੁਹਿੰਮ ਉਸ ਸਮੇਂ ਤੱਕ ਜਾਰੀ ਰਹੇਗੀ ਜਦੋਂ ਤੱਕ ਜਗਤਾਰ ਘਰ ਵਾਪਸ ਨਹੀਂ ਆ ਜਾਂਦਾ।
ਪਿਛਲੀ ਖ਼ਬਰ ਸਰੀ ਦੇ ਬੇਅਰ ਕ੍ਰੀਕ ਪਾਰਕ ‘ਚ ਬੱਚਿਆਂ ਲਈ ਹੈਲੋਵੀਨ ‘ਰੇਲ ਗੱਡੀ’ ਸ਼ੁਰੂ ਅਗਲੀ ਖ਼ਬਰ ਦੋ ਭਾਰਤੀਆਂ ’ ਤੇ ਨਕਲੀ ਦਵਾਈਆਂ ਦੀ ਤਸਕਰੀ ਕਰਨ ਤੇ ਵੇਚਣ ਦੇ ਦੋਸ਼ ਤੈਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।