04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਦੇ ਵਾਈਸ ਕੌਂਸਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ ( ਵਿਚੈਂਸਾ ) ਵਿਖੇ ਨਤਮਸਤਕ ਹੋਏ

ਵੈਨਿਸ (ਇਟਲੀ), 3 ਅਕਤੂਬਰ (ਹਰਦੀਪ ਸਿੰਘ ਕੰਗ)-ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਦੇ ਵਾਇਸ ਕੌਂਸਲ ਹਿਮਾਂਸੂ ਮੌਦਗਿਲ ਵਿਚੈਂਸਾ ਨੇੜਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਵਿਖੇ ਨਤਮਸਤਕ ਹੋਏ। ਇਸ ਮੌਕੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿਮਾਂਸੂ ਮੌਦਗਿਲ ਦਾ ਭਰਪੂਰ ਸਵਾਗਤ ਕੀਤਾ ਗਿਆ।

ਅਜੀਤ ਡੈਸਕ 04-10-2026
ਵੈਨਿਸ (ਇਟਲੀ), 3 ਅਕਤੂਬਰ (ਹਰਦੀਪ ਸਿੰਘ ਕੰਗ)-ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਦੇ ਵਾਇਸ ਕੌਂਸਲ ਹਿਮਾਂਸੂ ਮੌਦਗਿਲ ਵਿਚੈਂਸਾ ਨੇੜਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਵਿਖੇ ਨਤਮਸਤਕ ਹੋਏ। ਇਸ ਮੌਕੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿਮਾਂਸੂ ਮੌਦਗਿਲ ਦਾ ਭਰਪੂਰ ਸਵਾਗਤ ਕੀਤਾ ਗਿਆ।ਇਸ ਮੌਕੇ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰੇ ਕੀਤੇ ਗਏ।ਇਸ ਮੌਕੇ ਬੋਲਦਿਆਂ ਮੌਦਗਿਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਗੁਰਬਾਣੀ ਸਮੁੱਚੀ ਮਾਨਵਤਾ ਲਈ ਚਾਨਣ ਦਾ ਪ੍ਰਤੀਕ ਹੈ, ਜੋ ਕਿ ਸਮਾਜ ਨੂੰ ਜਾਤ-ਪਾਤ ਅਤੇ ਭੇਦ-ਭਾਵ ਦੇ ਬੰਧਨ ਤੋਂ ਬਾਹਰ ਕੱਢਦੀ ਹੈ।ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਸ੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਦੀ ਪ੍ਰਬੰਧਕ ਕਮੇਟੀ ਵਲੋਂ ਵਾਇਸ ਕੌਂਸਲ ਮੌਦਗਿਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਮੇਲ ਗੇਲ ਪ੍ਰਾਜੈਕਟ ਸਾਊਥਾਲ ਦੀਆਂ ਵਿੱਤੀ ਬੇਨਿਯਮੀਆਂ ਮਾਮਲੇ ’ ਚ ਗੁਰਬਚਨ ਸਿੰਘ ਅਠਵਾਲ ਮੁੜ ਅਦਾਲਤ ’ ਚ ਹੋਣਗੇ ਪੇਸ਼ ਅਗਲੀ ਖ਼ਬਰ ਪ੍ਰਗਟ ਸਿੰਘ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦੇ ਪੂਰੀ ਤਰ੍ਹਾਂ ਸਮਰੱਥ - ਅਮੋਲਕ ਸਿੰਘ ਗਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।