16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਕਾਟਲੈਂਡ ਦੀ ਆਜ਼ਾਦੀ ਲਈ 2014 ਤੋਂ ਬਾਅਦ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਗਲਾਸਗੋ, 15 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੇ ਪਹਿਲੇ ਮੰਤਰੀ ਜੌਹਨ ਸਵਿਨੀ ਨੇ ਸਕਾਟਲੈਂਡ ਨੂੰ ਬਰਤਾਨੀਆ ਤੋਂ ਆਜ਼ਾਦ ਕਰਵਾਉਣ ਦੇ ਹੱਕ ਵਿਚ 2014 ਦੇ ਜਨਮਤ ਸੰਗ੍ਰਹਿ ਤੋਂ ਬਾਅਦ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ‘ਚੂਜ਼ ਸਕਾਟਲੈਂਡ’ ਨਾਂਅ ਦੀ ਇਹ ਮੁਹਿੰਮ ਇਸ ਹਫ਼ਤੇ ਦੇ ਅੰਤ ਵਿਚ ਐਬਰਡੀਨ ਵਿਖੇ ਸਕਾਟਿਸ਼ ਨੈਸ਼ਨਲ ਪਾਰਟੀ ਦੀ ਸਾਲਾਨਾ ਕਾਨਫ਼ਰੰਸ ਦੌਰਾਨ ਸ਼ੁਰੂ ਕੀਤੀ ਜਾਵੇਗੀ।

ਅਜੀਤ ਡੈਸਕ 16-10-2026
ਗਲਾਸਗੋ, 15 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੇ ਪਹਿਲੇ ਮੰਤਰੀ ਜੌਹਨ ਸਵਿਨੀ ਨੇ ਸਕਾਟਲੈਂਡ ਨੂੰ ਬਰਤਾਨੀਆ ਤੋਂ ਆਜ਼ਾਦ ਕਰਵਾਉਣ ਦੇ ਹੱਕ ਵਿਚ 2014 ਦੇ ਜਨਮਤ ਸੰਗ੍ਰਹਿ ਤੋਂ ਬਾਅਦ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ‘ਚੂਜ਼ ਸਕਾਟਲੈਂਡ’ ਨਾਂਅ ਦੀ ਇਹ ਮੁਹਿੰਮ ਇਸ ਹਫ਼ਤੇ ਦੇ ਅੰਤ ਵਿਚ ਐਬਰਡੀਨ ਵਿਖੇ ਸਕਾਟਿਸ਼ ਨੈਸ਼ਨਲ ਪਾਰਟੀ ਦੀ ਸਾਲਾਨਾ ਕਾਨਫ਼ਰੰਸ ਦੌਰਾਨ ਸ਼ੁਰੂ ਕੀਤੀ ਜਾਵੇਗੀ। ਪਾਰਟੀ ਅਨੁਸਾਰ ਇਸ ਮੁਹਿੰਮ ਉੱਤੇ ਇਕ ਲੱਖ ਪੌਂਡ ਖ਼ਰਚੇ ਜਾਣਗੇ ਅਤੇ ਕਰੀਬ 15 ਲੱਖ ਲੋਕਾਂ ਤੱਕ ਆਜ਼ਾਦੀ ਸਬੰਧੀ ਸਰਵੇਖਣ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਮਾਧਿਅਮਾਂ ਉੱਤੇ ਵੱਡੀ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਇਹ ਮੁਹਿੰਮ ਕ੍ਰਿਸਮਸ ਤੱਕ ਜਾਰੀ ਰਹੇਗੀ ਅਤੇ 30 ਨਵੰਬਰ ਨੂੰ ਸੇਂਟ ਐਂਡਰਿਊਜ਼ ਦਿਵਸ ਮੌਕੇ ਦੇਸ਼ ਭਰ ਵਿਚ ਵਿਸ਼ੇਸ਼ ਪ੍ਰਚਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਔਰਤ ਦਾ ਪਿੱਛਾ ਕਰਨ ਦੇ ਮਾਮਲੇ ’ ਚ ਭਾਰਤੀ ਮੂਲ ਦਾ ਸਰਕਾਰੀ ਕਰਮਚਾਰੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਗੁਰਦੁਆਰਾ ਬਾਬਾ ਗੁਰਦਿੱਤਾ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।