16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੰਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਚੋਣ ਮੁਹਿੰਮ ਕੀਤੀ ਤੇਜ਼

ਵੈਨਕੂਵਰ, 15­ ਅਕਤੂਬਰ ( ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਦੇ ਮੱਦੇਨਜ਼ਰ ਬੀ. ਸੀ.

ਅਜੀਤ ਡੈਸਕ 16-10-2026
ਵੈਨਕੂਵਰ, 15­ ਅਕਤੂਬਰ ( ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਦੇ ਮੱਦੇਨਜ਼ਰ ਬੀ.ਸੀ. ਕੰਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਵਿਧਾਇਕ ਦੀ ਚੋਣ ਲੜ ਰਹੀ ਉਮੀਦਵਾਰ ਮੇਗਨ ਨਾਈਟ ਅਤੇ ਦੂਸਰੇ ਉਮੀਦਵਾਰ ਗੈਰੀ ਥਿੰਦ ਦੇ ਸਮਰਥਨ ਵਿਚ ਸਰੀ ਦੇ ਚਰਚਿਤ ਆਗੂ ਅਵਤਾਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਕੰਸਰਵੇਟਿਵ ਸਮਰਥਕਾਂ ਦੀ ਭਰਵੀਂ ਚੋਣ ਰੈਲੀ ਕਰਵਾਈ ਗਈ। ਦੱਸਣਯੋਗ ਹੈ ਕਿ ਮੇਗਨ ਨਾਈਟ ਸਾਊਥ ਸਰੀ ਤੋਂ ਅਤੇ ਗੈਰੀ ਥਿੰਦ ਸਰੀ-ਗਿਲਫੋਰਡ ਤੋਂ ਬੀ.ਸੀ. ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਹਨ। ਰੈਲੀ ਦੌਰਾਨ ਸਥਾਨਕ ਵਸਨੀਕਾਂ ਤੇ ਭਾਈਚਾਰੇ ਨਾਲ ਸੰਬੰਧਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਆਪਣੀ ਸੰਖੇਪ ਤਕਰੀਰ ਦੌਰਾਨ ਮੇਗਨ ਨਾਈਟ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਨ ਸਮੇਂ ਉਨ੍ਹਾਂ ਨੂੰ ਸਭ ਤੋਂ ਵੱਧ ਸ਼ਿਕਾਇਤਾਂ ਟੈਕਸਾਂ ਦੇ ਬੋਝ ਅਤੇ ਸਿਹਤ ਸੇਵਾਵਾਂ ਸਬੰਧੀ ਸੁਣਨ ਨੂੰ ਮਿਲ ਰਹੀਆਂ ਹਨ। ਨਾਈਟ ਨੇ ਕਿਹਾ ਕਿ ਲੋਕ ਹਸਪਤਾਲਾਂ ਵਿਚ ਬਿਹਤਰ ਸੇਵਾਵਾਂ ਚਾਹੁੰਦੇ ਹਨ। ਇਸ ਮੌਕੇ ਗੈਰੀ ਥਿੰਦ ਨੇ ਕਿਹਾ ਕਿ ਜੇਕਰ ਬੀ.ਸੀ. ਕੰਸਰਵੇਟਿਵ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਹਿਲੇ 100 ਦਿਨਾਂ ਦੌਰਾਨ ਸਿਹਤ ਯੋਜਨਾ ’ਤੇ ਕੰਮ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੋਵੇਗਾ। ਇਸ ਮੌਕੇ ਅਵਤਾਰ ਸਿੰਘ ਗਿੱਲ ਨੇ ਬੀ.ਸੀ. ਕੰਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਦੇ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਡਾ: ਪ੍ਰਗਟ ਸਿੰਘ ਭੁਰਜੀ, ਬਲਜਿੰਦਰ ਸਿੰਘ ਸੰਧੂ, ਕਰਨੈਲ ਸਿੰਘ ਰਾਏ,ਜਸਵਿੰਦਰ ਸਿੰਘ ਗਿੱਲ, ਵਿਗਿਆਨੀ ਹਰਵਿੰਦਰ ਸਿੰਘ, ਲਖਬੀਰ ਸਿੰਘ ਰਤਨਪਾਲ, ਡਾ: ਰਮਨ ਗਰੇਵਾਲ, ਭੁਪਿੰਦਰ ਸਿੰਘ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਮੰਚ ਸੰਚਾਲਨ ਦੀ ਜਿੰਮੇਵਾਰੀ ਡਾਇਨ ਵਾਟਸ ਵਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਮੁੜ 2 ਥਾਈਂ ਚੱਲੀਆਂ ਗੋਲੀਆਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ’ ਤੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵਲੋਂ ਸਖ਼ਤ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।