22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੜਕ ਹਾਦਸੇ ’ਚ ਇਕ ਪੰਜਾਬੀ ਨੌਜਵਾਨ ਦੀ ਮੌਤ

ਵੈਨਕੂਵਰ, 21 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਤਿੰਨ ਹੋਰਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੁਖਦਾਈ ਖ਼ਬਰ ਹੈ। ਮ੍ਰਿਤਕ ਨੌਜਵਾਨ ਹਰਿਆਣਾ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਜਦੋਂ ਕਿ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਗਈ।

ਅਜੀਤ ਡੈਸਕ 22-10-2026
ਵੈਨਕੂਵਰ, 21 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਤਿੰਨ ਹੋਰਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੁਖਦਾਈ ਖ਼ਬਰ ਹੈ।ਮ੍ਰਿਤਕ ਨੌਜਵਾਨ ਹਰਿਆਣਾ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਜਦੋਂ ਕਿ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਗਈ। ਪ੍ਰਾਪਤ ਵੇਰਵਿਆ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਨੌਜਵਾਨ ਤੜਕਸਾਰ ਸਰੀ ਤੋਂ ਕਾਰ ਚ ਸਵਾਰ ਹੋ ਕੇ ਐਡਮਿੰਟਨ ਵੱਲ ਜਾ ਰਹੇ ਸਨ ਕਿ ਰਸਤੇ ’ਚ ਮੈਰਿਟ ਸ਼ਹਿਰ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਇਕ ਕਾਰ ਨਾਲ ਉਨ੍ਹਾਂ ਦੀ ਕਾਰ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਉਕਤ ਹਾਦਸਾ ਵਾਪਰ ਗਿਆ। ਗਲਤ ਦਿਸ਼ਾ ’ਚ ਰਹੀ ਕਾਰ ਦੇ ਡਰਾਈਵਰ ਵਲੋਂ ਨਸ਼ਾ ਕੀਤੇ ਹੋਏ ਜਾਣ ਦਾ ਸ਼ੱਕ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਸੰਬੰਧਿਤ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਰਤਾਨੀਆ ਵਿਚ ਦੁਸਹਿਰਾ ਅਤੇ ਬਤੁਕੰਮਾ ਤਿਉਹਾਰ ਮੌਕੇ ਭਾਰਤੀ ਮੂਲ ਦੇ 2 ਵਿਅਕਤੀਆਂ ’ਤੇ ਨਸਲੀ ਹਮਲਾ ਅਗਲੀ ਖ਼ਬਰ ਪੰਜਾਬੀ ਮੂਲ ਦੀ ਸੰਸਦ ਮੈਂਬਰ ਸੀਮਾ ਮਲਹੋਤਰਾ ਬਰਤਾਨਵੀ ਸੰਸਦ ਦੀ ਖ਼ਜ਼ਾਨਾ ਚੋਣ ਕਮੇਟੀ ਦੀ ਮੈਂਬਰ ਚੁਣੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।