ਜੌਹਨ ਸਵਿਨੀ ਵਲੋਂ ਓਮ ਬਿਰਲਾ ਨਾਲ ਮੁਲਾਕਾਤ
ਗਲਾਸਗੋ, 22 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਨੇ ਆਪਣੇ ਭਾਰਤ ਦੌਰੇ ਦੌਰਾਨ ਨਵੀਂ ਦਿੱਲੀ ਸਥਿਤ ਸੰਸਦ ਭਵਨ ਵਿਖੇ ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤ ਅਤੇ ਸਕਾਟਲੈਂਡ ਵਿਚਾਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵੱਖ-ਵੱਖ ਖੇਤਰਾਂ ਵਿਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
23-10-2026