ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਡਨਬਰਾ ਦੇ ਗੁਰਮਤਿ ਸਮਾਗਮ ’ ਚ ਧਰਮ ਪ੍ਰਚਾਰ ਬਾਰੇ ਕੀਤੀਆਂ ਵਿਚਾਰਾਂ
ਗਲਾਸਗੋ, 4 ਨਵੰਬਰ (ਹਰਜੀਤ ਸਿੰਘ ਦੁਸਾਂਝ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕਾਟਲੈਂਡ ਦੀ ਰਾਜਧਾਨੀ ਐਡਨਬਰਾ ਸਥਿਤ ਗੁਰੂ ਨਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਗੁਰਮਤਿ ਅਤੇ ਸਿੱਖ ਇਤਿਹਾਸ ਬਾਰੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ।
ਗਲਾਸਗੋ, 4 ਨਵੰਬਰ (ਹਰਜੀਤ ਸਿੰਘ ਦੁਸਾਂਝ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕਾਟਲੈਂਡ ਦੀ ਰਾਜਧਾਨੀ ਐਡਨਬਰਾ ਸਥਿਤ ਗੁਰੂ ਨਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਗੁਰਮਤਿ ਅਤੇ ਸਿੱਖ ਇਤਿਹਾਸ ਬਾਰੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਸਮਾਗਮ ਤੋਂ ਪਹਿਲਾਂ ਗਿਆਨੀ ਗੜਗੱਜ ਨੇ ਸਕਾਟਲੈਂਡ ਦੇ ਪ੍ਰਮੁੱਖ ਸਿੱਖਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ, ਚਿੰਤਾਵਾਂ ਅਤੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਲੋੜੀਂਦੇ ਉਪਰਾਲਿਆਂ ਬਾਰੇ ਨੁਮਾਇੰਦਿਆਂ ਦੇ ਵਿਚਾਰ ਸੁਣੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ, ਤਾਂ ਜੋ ਆਉਣ ਵਾਲੀ ਪੀੜ੍ਹੀ ਸਿੱਖ ਸੱਭਿਆਚਾਰ, ਰਵਾਇਤਾਂ ਅਤੇ ਸਿਧਾਂਤਾਂ ਤੋਂ ਜਾਣੂ ਹੋਵੇ ਅਤੇ ਸਰਬੱਤ ਦੇ ਭਲੇ ਲਈ ਕਾਰਜ ਕਰੇ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਰਮਵੀਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਜਨਰਲ ਸਕੱਤਰ ਵੇਗੇ ਸਿੰਘ, ਸਟੇਜ ਸਕੱਤਰ ਗਲਾਬ ਸਿੰਘ ਗੋਲਡ, ਸੁਖਦੀਪ ਸਿੰਘ ਰੰਧਾਵਾ, ਸੁਰਜ ਸਿੰਘ ਗੋਲਡ, ਅਜੀਤਕਮਲ ਸਿੰਘ ਰੰਧਾਵਾ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।