08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਯੂਕਰੇਨ ਦੀ ਰਾਜਧਾਨੀ ਕੀਵ ’ਤੇ ਮਿਜ਼ਾਈਲ ਹਮਲਾ, 9 ਲੋਕ ਜ਼ਖ਼ਮੀ

ਕੀਵ, 7 ਨਵੰਬਰ (ਏਜੰਸੀ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਸਨਿਚਰਵਾਰ ਤੜਕੇ ਹੋਏ ਮਿਜ਼ਾਈਲ ਹਮਲਿਆਂ ’ਚ ਘੱਟੋ-ਘੱਟ 9 ਲੋਕ ਜ਼ਖ਼ਮੀ ਹੋ ਗਏ। ਇਹ ਹਮਲੇ ਅਜਿਹੇ ਸਮੇਂ ਹੋਏ ਹਨ, ਜਦੋਂ ਯੂਕਰੇਨ ਅਗਲੇ ਹਫ਼ਤੇ ਰੂਸ ਤੇ ਅਮਰੀਕਾ ਨਾਲ ਨਵੇਂ ਸਿਰੇ ਤੋਂ ਗੱਲਬਾਤ ਦੀ ਤਿਆਰੀ ਕਰ ਰਿਹਾ ਹੈ।

ਅਜੀਤ ਡੈਸਕ 08-11-2026
ਕੀਵ, 7 ਨਵੰਬਰ (ਏਜੰਸੀ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਸਨਿਚਰਵਾਰ ਤੜਕੇ ਹੋਏ ਮਿਜ਼ਾਈਲ ਹਮਲਿਆਂ ’ਚ ਘੱਟੋ-ਘੱਟ 9 ਲੋਕ ਜ਼ਖ਼ਮੀ ਹੋ ਗਏ। ਇਹ ਹਮਲੇ ਅਜਿਹੇ ਸਮੇਂ ਹੋਏ ਹਨ, ਜਦੋਂ ਯੂਕਰੇਨ ਅਗਲੇ ਹਫ਼ਤੇ ਰੂਸ ਤੇ ਅਮਰੀਕਾ ਨਾਲ ਨਵੇਂ ਸਿਰੇ ਤੋਂ ਗੱਲਬਾਤ ਦੀ ਤਿਆਰੀ ਕਰ ਰਿਹਾ ਹੈ। ਤਿੰਨਾਂ ਦੇਸ਼ਾਂ ਦੇ ਨੁਮਾਇੰਦੇ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਅਬੂ ਧਾਬੀ ਵਿਚ ਜੰਗ ਖ਼ਤਮ ਕਰਨ ਦੇ ਮਕਸਦ ਨਾਲ ਗੱਲਬਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀ ਵਿਚੋਲਗੀ ਹੇਠ ਇਹ ਗੱਲਬਾਤ ਦਾ ਚੌਥਾ ਦੌਰ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਰੂਸ ਦੀਆਂ ਮਿਜ਼ਾਈਲਾਂ ਨੇ ਰਾਤ ਭਰ ਯੂਕਰੇਨ ਦੀ ਰਾਜਧਾਨੀ ਕੀਵ ’ਚ ਕਈ ਥਾਵਾਂ ਨੂੰ ਨਿਸ਼ਾਨਾ ਬਣਾਇਆ। ਇਸ ਕਾਰਨ ਘਰਾਂ ਤੇ ਵਪਾਰਕ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਇਸ ਦੇ ਨਾਲ ਹੀ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ।
ਪਿਛਲੀ ਖ਼ਬਰ ਹੈਨਰੀ ਨੋਵਾਕ ਕਤਲ ਮਾਮਲਾ ਮੁੜ ਸੁਣਵਾਈ ਤੋਂ ਬਾਅਦ ਕਿਰਪਾਨ ਸੰਬੰਧੀ ਛਿੜੀ ਚਰਚਾ ਅਗਲੀ ਖ਼ਬਰ ਇੰਗਲੈਂਡ ਦੇ ਰਾਜਕੁਮਾਰ ਹੈਰੀ ਦਾ ਸਹੁਰਾ ਗ੍ਰਿਫ਼ਤਾਰ , ਘਰ ’ ਚ ਨਜ਼ਰਬੰਦੀ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।