18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੜਦੀ ਕਾਰ ’ਚੋਂ ਮ੍ਰਿਤਕ ਮਿਲੇ ਨੌਜਵਾਨ ਦੀ ਤੁਸ਼ਾਰ ਸ਼ਰਮਾ ਵਜੋਂ ਹੋਈ ਸ਼ਨਾਖਤ

ਵੈਨਕੂਵਰ, 18 ਨਵੰਬਰ (ਮਲਕੀਤ ਸਿੰਘ)–ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਸ਼ਹਿਰ ਵਿਚ ਪਿਛਲੇ ਮਹੀਨੇ ਅੱਗ ਨਾਲ ਸੜ ਰਹੀ ਇਕ ਗੱਡੀ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਦੀ ਸ਼ਨਾਖਤ ਪੁਲਿਸ ਵਲੋਂ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਤੁਸ਼ਾਰ ਸ਼ਰਮਾ ਵਜੋਂ ਹੋਈ ਹੈ।

ਅਜੀਤ ਡੈਸਕ 19-11-2026
ਵੈਨਕੂਵਰ, 18 ਨਵੰਬਰ (ਮਲਕੀਤ ਸਿੰਘ)–ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਸ਼ਹਿਰ ਵਿਚ ਪਿਛਲੇ ਮਹੀਨੇ ਅੱਗ ਨਾਲ ਸੜ ਰਹੀ ਇਕ ਗੱਡੀ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਦੀ ਸ਼ਨਾਖਤ ਪੁਲਿਸ ਵਲੋਂ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਤੁਸ਼ਾਰ ਸ਼ਰਮਾ ਵਜੋਂ ਹੋਈ ਹੈ। ਇਸ ਮਾਮਲੇ ਦੀ ਜਾਂਚ ਕਤਲ ਦੀਆਂ ਘਟਨਾਵਾਂ ਦੀ ਪੜਤਾਲ ਕਰਨ ਵਾਲੇ ਵਿਸ਼ੇਸ਼ ਜਾਂਚ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਕਤੂਬਰ ਮਹੀਨੇ ਦੌਰਾਨ ਲੈਂਗਲੀ ਵਿਚ ਇਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਕਰਮਚਾਰੀ ਮੌਕੇ ’ਤੇ ਪਹੁੰਚੇ ਸਨ। ਅੱਗ ਬੁਝਾਉਣ ਦੌਰਾਨ ਗੱਡੀ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਪੁਲਿਸ ਵੱਲੋਂ 17 ਨਵੰਬਰ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਤੁਸ਼ਾਰ ਸ਼ਰਮਾ ਵਜੋਂ ਹੋਈ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਕੈਨੇਡਾ ਵਿਚ ਤੁਸ਼ਾਰ ਸ਼ਰਮਾ ਦੇ ਜਾਣੇ-ਪਛਾਣੇ ਸੰਪਰਕ ਬਹੁਤ ਘੱਟ ਸਨ। ਇਸ ਕਾਰਨ ਉਸ ਦੀਆਂ ਗਤੀਵਿਧੀਆਂ ਅਤੇ ਉਸ ਨਾਲ ਸੰਪਰਕ ਵਿਚ ਰਹਿਣ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨੀ ਜਾਂਚ ਦਾ ਅਹਿਮ ਹਿੱਸਾ ਹੈ।
ਪਿਛਲੀ ਖ਼ਬਰ ਗਾਇਕੀ ਅਤੇ ਭੰਗੜੇ ਨਾਲ ਯਾਦਗਾਰੀ ਬਣੀ ‘ਦੋਰਾਹਾ ਨਾਈਟ’ ਅਗਲੀ ਖ਼ਬਰ ਪੱਛਮੀ ਬੰਗਾਲ ਦੇ ਨਾਦੀਆ ’ਚ ਚੱਕਰਵਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।