ਮਾਊਂਟ ਗੈਂਬੀਅਰ ’ ਚ 18 ਸਾਲਾ ਨੌਜਵਾਨ ਨੂੰ ਲੁੱਟ ਕੇ ਆਪਣੀ ਹੀ ਕਾਰ ਦੀ ਡਿੱਕੀ ਵਿੱਚ ਕੀਤਾ ਬੰਦ
ਐਡੀਲੇਡ, 19 ਨਵੰਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਮਾਊਂਟ ਗੈਂਬੀਅਰ ਸ਼ਹਿਰ ਵਿੱਚ ਲੁੱਟ-ਖੋਹ ਅਤੇ ਅਗਵਾ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਕੁਝ ਜਾਣਕਾਰ ਵਿਅਕਤੀਆਂ ਨੇ 18 ਸਾਲਾ ਨੌਜਵਾਨ ’ਤੇ ਕਥਿਤ ਤੌਰ ’ਤੇ ਹਮਲਾ ਕਰਕੇ ਉਸ ਨੂੰ ਲੁੱਟ ਲਿਆ ਅਤੇ ਜ਼ਬਰਦਸਤੀ ਉਸ ਦੀ ਆਪਣੀ ਹੀ ਕਾਰ ਦੀ ਡਿੱਕੀ ਵਿੱਚ ਬੰਦ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਐਡੀਲੇਡ, 19 ਨਵੰਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਮਾਊਂਟ ਗੈਂਬੀਅਰ ਸ਼ਹਿਰ ਵਿੱਚ ਲੁੱਟ-ਖੋਹ ਅਤੇ ਅਗਵਾ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਕੁਝ ਜਾਣਕਾਰ ਵਿਅਕਤੀਆਂ ਨੇ 18 ਸਾਲਾ ਨੌਜਵਾਨ ’ਤੇ ਕਥਿਤ ਤੌਰ ’ਤੇ ਹਮਲਾ ਕਰਕੇ ਉਸ ਨੂੰ ਲੁੱਟ ਲਿਆ ਅਤੇ ਜ਼ਬਰਦਸਤੀ ਉਸ ਦੀ ਆਪਣੀ ਹੀ ਕਾਰ ਦੀ ਡਿੱਕੀ ਵਿੱਚ ਬੰਦ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਦੱਖਣੀ ਆਸਟ੍ਰੇਲੀਆ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ 9 ਵਜੇ ਤੋਂ ਕੁਝ ਸਮਾਂ ਬਾਅਦ ਜੁਬਲੀ ਹਾਈਵੇਅ ਵੈਸਟ ’ਤੇ ਏਂਗਲਬਰੈਕਟ ਗੁਫਾਵਾਂ ਨੇੜੇ ਵਾਪਰੀ। ਪੁਲਿਸ ਦਾ ਕਹਿਣਾ ਹੈ ਕਿ ਕੁਝ ਜਾਣੇ-ਪਛਾਣੇ ਵਿਅਕਤੀਆਂ ਨੇ 18 ਸਾਲਾ ਨੌਜਵਾਨ ਨੂੰ ਗੱਡੀ ਰੋਕਣ ਦਾ ਇਸ਼ਾਰਾ ਕੀਤਾ ਅਤੇ ਫਿਰ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਲੁੱਟ-ਖੋਹ ਕੀਤੀ।ਇਸ ਤੋਂ ਬਾਅਦ ਨੌਜਵਾਨ ਨੂੰ ਉਸ ਦੀ ਹੀ ਕਾਰ ਵਿੱਚ ਕੁਝ ਦੂਰੀ ਤੱਕ ਲਿਜਾਇਆ ਗਿਆ ਤੇ ਵੋਰੋਲੋਂਗ ਇਲਾਕੇ ਵਿੱਚ ਕਾਰ ਦੀ ਡਿੱਕੀ ਵਿੱਚੋਂ ਬਾਹਰ ਕੱਢਿਆ ਗਿਆ। ਉੱਥੋਂ ਪੀੜਤ ਮਦਦ ਲੈਣ ਲਈ ਨੇੜਲੇ ਘਰ ਵੱਲ ਭੱਜਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਖੁਸ਼ਕਿਸਮਤੀ ਨਾਲ ਉਸ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਨਾ ਹੀ ਡਾਕਟਰੀ ਇਲਾਜ ਦੀ ਲੋੜ ਪਈ।