ਮੁੰਬਈ, 19 ਨਵੰਬਰ (ਪੀ.ਟੀ.ਆਈ.)-ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਕਥਿਤ ਤੌਰ ’ਤੇ ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਜ਼ੀਸ਼ਾਨ ਅਖ਼ਤਰ ਦੇ ਨਾਂਅ ’ਤੇ ਦਿੱਤੀ ਗਈ ਹੈ। ਇਹ ਜਾਣਕਾਰੀ ਇਕ ਪੁਲਿਸ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਸੱਚੀ ਹੈ ਜਾਂ ਨਹੀਂ। ਅਦਾਕਾਰ ਨੂੰ ਫੋਨ ’ਤੇ ਜ਼ੀਸ਼ਾਨ ਅਖ਼ਤਰ ਦੇ ਨਾਂਅ ਤੋਂ ਇਕ ਆਵਾਜ਼ ਵਾਲਾ ਸੁਨੇਹਾ ਆਇਆ। ਇਸ ’ਚ ਕਿਹਾ ਗਿਆ ਸੀ ਕਿ ਉਸ ਦਾ ਵੀ ਉਹੀ ਹਾਲ ਹੋਵੇਗਾ ਜੋ ਬਾਬਾ ਸਿੱਦੀਕੀ ਦਾ ਹੋਇਆ ਸੀ।