21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਰੱਕ ਦੀ ਟੱਕਰ ਕਾਰਨ 16 ਸਾਲਾ ਲੜਕੇ ਦੀ ਮੌਤ

ਟਰੱਕ ਦੀ ਟੱਕਰ ਕਾਰਨ 16 ਸਾਲਾ ਲੜਕੇ ਦੀ ਮੌਤ

ਯੂਨੀਵਰਸਿਟੀ ਪ੍ਰੋਫੈਸਰ ਨਾਲ ਈਵਾ ਯੀ.ਸ਼ੀ.। 22-11-2026

ਵੈਨਕੂਵਰ, 21 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੇਚੇਲਟ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ 16 ਸਾਲਾ ਲੜਕੇ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਲੜਕਾ ਸਨਸ਼ਾਈਨ ਕੋਸਟ ਹਾਈਵੇਅ ਉੱਤੇ ਪੈਦਲ ਜਾ ਰਿਹਾ ਸੀ ਕਿ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕਾ ਸੇਚੇਲਟ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਵਾਹਨ ਚਾਲਕ ਦੀ ਭਾਲ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ।
ਪੁਲਿਸ ਅਨੁਸਾਰ ਇੱਕ ਚਿੱਟੇ ਰੰਗ ਦੀ ਪਿਕਅੱਪ ਗੱਡੀ, ਜਿਸ ਦੇ ਪਿੱਛੇ ਸਮਾਨ ਢੋਣ ਵਾਲੀ ਖੁੱਲ੍ਹੀ ਟਰਾਲੀ ਲੱਗੀ ਹੋਈ ਸੀ, ਜਾਂਚ ਦੇ ਸਬੰਧ ਵਿੱਚ ਮਹੱਤਵਪੂਰਨ ਹੋ ਸਕਦੀ ਹੈ। ਪੁਲਿਸ ਇਸ ਗੱਡੀ ਅਤੇ ਇਸ ਦੇ ਚਾਲਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਜ਼ਿੰਮੇਵਾਰ ਵਾਹਨ ਚਾਲਕ ਦੀ ਪਛਾਣ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

ਪਿਛਲੀ ਖ਼ਬਰ ਪ੍ਰਿੰਸਟਨ ਯੂਨੀਵਰਸਿਟੀ ਦੀ ਵਿਦਿਆਰਥਣ ‘ ਆਈਸ ’ ਦੀ ਹਿਰਾਸਤ ਵਿਚ ਅਗਲੀ ਖ਼ਬਰ ਅਲਾਸਕਾ ’ ਚ ਸੈਨੇਟ ਚੋਣਾਂ ਦੀ ਜੇਤੂ ਪੈਲਟੋਲਾ ਦੀ ਚੋਣ ਮੁਹਿੰਮ ਸੰਘੀ ਜਾਂਚ ਦੇ ਘੇਰੇ ’ ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।