26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਰਮਾਣੂ ਰੱਖਿਆ ਸਮਰੱਥਾ ਵਧਾਉਣ ਲਈ ਬਰਤਾਨੀਆ ਵੱਲੋਂ 8 ਅਰਬ ਪੌਂਡ ਦਾ ਸਮਝੌਤਾ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਸਰਕਾਰ ਨੇ ਦੇਸ਼ ਦੀ ਪਰਮਾਣੂ ਰੱਖਿਆ ਸਮਰੱਥਾ ਅਤੇ ਜੰਗੀ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਰੱਖਿਆ ਖੇਤਰ ਦੀ ਪ੍ਰਮੁੱਖ ਕੰਪਨੀ ਬੈਬਕੌਕ ਨਾਲ 8 ਅਰਬ ਪੌਂਡ ਦਾ ਪੰਜ ਸਾਲਾ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤਹਿਤ ਸ਼ਾਹੀ ਸਮੁੰਦਰੀ ਫ਼ੌਜ ਦੀਆਂ ਪਰਮਾਣੂ ਪਣਡੁੱਬੀਆਂ ਦੀ ਮੁਰੰਮਤ, ਰੱਖ-ਰਖਾਅ ਅਤੇ ਫ਼ੌਜੀ ਅੱਡਿਆਂ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾਵੇਗਾ।

ਅਜੀਤ ਡੈਸਕ 27-11-2026
ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਸਰਕਾਰ ਨੇ ਦੇਸ਼ ਦੀ ਪਰਮਾਣੂ ਰੱਖਿਆ ਸਮਰੱਥਾ ਅਤੇ ਜੰਗੀ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਰੱਖਿਆ ਖੇਤਰ ਦੀ ਪ੍ਰਮੁੱਖ ਕੰਪਨੀ ਬੈਬਕੌਕ ਨਾਲ 8 ਅਰਬ ਪੌਂਡ ਦਾ ਪੰਜ ਸਾਲਾ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤਹਿਤ ਸ਼ਾਹੀ ਸਮੁੰਦਰੀ ਫ਼ੌਜ ਦੀਆਂ ਪਰਮਾਣੂ ਪਣਡੁੱਬੀਆਂ ਦੀ ਮੁਰੰਮਤ, ਰੱਖ-ਰਖਾਅ ਅਤੇ ਫ਼ੌਜੀ ਅੱਡਿਆਂ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾਵੇਗਾ। ਇਸ ਯੋਜਨਾ ਤਹਿਤ 3 ਹਜ਼ਾਰ ਨਵੀਆਂ ਹੁਨਰਮੰਦ ਨੌਕਰੀਆਂ ਪੈਦਾ ਹੋਣਗੀਆਂ, ਜਦਕਿ 2500 ਨੌਜਵਾਨਾਂ ਅਤੇ ਡਿਗਰੀਧਾਰਕਾਂ ਨੂੰ ਸਿਖਲਾਈ ਤੇ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਤੋਂ ਇਲਾਵਾ 8 500 ਮੌਜੂਦਾ ਨੌਕਰੀਆਂ ਨੂੰ ਵੀ ਸਹਾਰਾ ਮਿਲੇਗਾ। ਬਰਤਾਨਵੀ ਕਾਰੋਬਾਰਾਂ ਲਈ 2.4 ਅਰਬ ਪੌਂਡ ਦਾ ਨਿਵੇਸ਼ ਕੀਤਾ ਜਾਵੇਗਾ, ਜਿਸ ਵਿੱਚੋਂ ਇਕ ਅਰਬ ਪੌਂਡ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਲਈ ਹੋਵੇਗਾ। ਸਰਕਾਰ ਅਨੁਸਾਰ ਇਸ ਸਮਝੌਤੇ ਨਾਲ ਪਰਮਾਣੂ ਪਣਡੁੱਬੀਆਂ ਨੂੰ ਜੰਗੀ ਸੇਵਾਵਾਂ ਲਈ ਤਿਆਰ ਕਰਨ ਵਿੱਚ ਲੱਗਣ ਵਾਲਾ ਸਮਾਂ ਘਟੇਗਾ ਅਤੇ ਸ਼ਾਹੀ ਸਮੁੰਦਰੀ ਫ਼ੌਜ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋਵੇਗਾ। ਇਹ ਸਮਝੌਤਾ ਬਰਤਾਨੀਆ ਦੀ 26 ਅਰਬ ਪੌਂਡ ਦੀ ਵਿਆਪਕ ਰੱਖਿਆ ਯੋਜਨਾ ਦਾ ਹਿੱਸਾ ਹੈ, ਜਿਸ ਤਹਿਤ ਅਗਲੇ ਦਸ ਸਾਲਾਂ ਦੌਰਾਨ ਸਮੁੰਦਰੀ ਫ਼ੌਜੀ ਅੱਡਿਆਂ ਦਾ ਆਧੁਨਿਕੀਕਰਨ ਕੀਤਾ ਜਾਣਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਿਵੇਸ਼ ਨਾਲ ਕੌਮੀ ਸੁਰੱਖਿਆ ਮਜ਼ਬੂਤ ਕਰਨ ਦੇ ਨਾਲ-ਨਾਲ ਬਰਤਾਨੀਆ ਦੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ ਅਤੇ ਨਾਟੋ ਦੇ ਸਹਿਯੋਗੀ ਦੇਸ਼ਾਂ ਪ੍ਰਤੀ ਰੱਖਿਆ ਜ਼ਿੰਮੇਵਾਰੀਆਂ ਨਿਭਾਉਣ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।
ਪਿਛਲੀ ਖ਼ਬਰ ਬਰਤਾਨਵੀ ਸਮੁੰਦਰੀ ਫ਼ੌਜ ਦੇ ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਵੈਨਕੂਵਰ ਟਾਪੂ ’ ਤੇ ਹੜ੍ਹਾਂ ਦਾ ਖ਼ਤਰਾ ਲਗਾਤਾਰ ਬਰਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।