03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜੇਲ੍ਹ ਵਾਰਡਨ ਦੀ ਭੇਦਭਰੀ ਹਾਲਤ 'ਚ ਮੌਤ

ਅਜੀਤ ਡੈਸਕ 03-01-2026
ਸਿਰਸਾ, 2 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਜ਼ਿਲ੍ਹਾ ਜੇਲ੍ਹ 'ਚ ਵਾਰਡਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ ਜੋ ਲੰਮੇ ਸਮੇਂ ਤੋਂ ਜੇਲ੍ਹ ਵਿਚ ਤਾਇਨਾਤ ਸੀ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਿ੍ਤਕ ਦੀ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ | ਪੁਲਿਸ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁਛਗਿੱਛ ਕਰ ਰਹੀ ਹੈ | ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਜ਼ਿਲ੍ਹਾ ਜੇਲ੍ਹ ਵਿਚ ਵਾਰਡਨ ਦੀ ਡਿਊਟੀ 'ਤੇ ਤਾਇਨਾਤ ਸੀ | ਦੱਸਿਆ ਗਿਆ ਹੈ ਕਿ ਸੁਖਦੇਵ ਸਿੰਘ ਦਾ ਤਿੰਨ ਦਿਨ ਪਹਿਲਾਂ ਮੈਡੀਕਲ ਕਰਵਾਇਆ ਗਿਆ ਸੀ ਤੇ ਅੱਜ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਹੈ ਕਿ ਮਿ੍ਤਕ ਦੇ ਪਰਿਵਾਰ ਨੂੰ ਬੁਲਾਇਆ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿਛ ਕਰਨ ਉਪਰੰਤ ਹੀ ਇਸ ਸੰਬੰਧੀ ਪਤਾ ਲੱਗ ਸਕੇਗਾ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਯੋਗਾ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਅਗਲੀ ਖ਼ਬਰ ਪੀ. ਓ. ਸਟਾਫ਼ ਦੀ ਟੀਮ ਵਲੋਂ ਭਗੌੜਾ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।