21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਡਾ. ਰਛਪਾਲ ਸਿੰਘ ਸੰਧੂ ਨੇ ਲਾਇਲਪੁਰ ਖ਼ਾਲਸਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

ਲਾਇਲਪੁਰ ਖਾਲਸਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਣ ਮੌਕੇੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਵਧਾਈ ਦਿੰਦੇ ਹੋਏ ਸਰਦਾਰਨੀ ਬਲਬੀਰ ਕੌਰ, ਜਸਪਾਲ ਸਿੰਘ ਵੜੈਚ ਤੇ ਹੋਰ | ਤਸਵੀਰ ਮੁਨੀਸ਼ <br/> 04-01-2026
ਜਲੰਧਰ, 3 ਜਨਵਰੀ (ਜਸਪਾਲ ਸਿੰਘ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਨੇ ਕਾਰਜਕਾਰੀ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ | ਸਿੱਖਿਆ ਦੇ ਖੇਤਰ ਵਿਚ ਅਤੇ ਖਾਸ ਤੌਰ 'ਤੇ ਉੱਤਰੀ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਵਿਚ ਡਾ. ਰਸ਼ਪਾਲ ਸਿੰਘ ਸੰਧੂ ਦਾ ਇਕ ਜਾਣਿਆ ਪਹਿਚਾਣਿਆ ਨਾਂਅ ਹੈ | ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਮਹੱਤਵਪੂਰਨ ਐਡਮਨਿਸਟ੍ਰੇਸ਼ਨ ਅਹੁਦਿਆਂ ਉੱਪਰ ਆਪਣੀ ਜ਼ਿੰਮੇਵਾਰੀਆਂ ਨਿਭਾਈਆਂ ਹਨ | ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਸ. ਜਸਪਾਲ ਸਿੰਘ ਵੜੈਚ ਸਕੱਤਰ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਪਿ੍ੰਸੀਪਲ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ ਡਾ. ਰਸ਼ਪਾਲ ਸਿੰਘ ਸੰਧੂ ਨੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਉਪਰ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦੀ ਪ੍ਰਤੀਬੱਧਤਾ ਪ੍ਰਗਟ ਕਰਦੇ ਹਨ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਖੀ, ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਕਾਰਜਕਾਰੀ ਪਿ੍ੰਸੀਪਲ ਬਣਨ 'ਤੇ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ 'ਚ ਅਸਫਲ ਰਹੀ ਸਰਕਾਰ- ਰਾਜੇਸ਼ ਬਾਘਾ <br/> ਅਗਲੀ ਖ਼ਬਰ ਨਵੀਆਂ ਸ਼ਰਤਾਂ ਕਰਕੇ ਲਟਕਣ ਲੱਗੇ ਕੂੜਾ ਚੁੱਕਣ ਸੰਬੰਧੀ ਟਰੈਕਟਰ ਟਰਾਲੀਆਂ ਦੇ ਟੈਂਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।