19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪ੍ਰਾਈਵੇਟ ਸਕੂਲ 'ਚ ਵਿਦਿਆਰਥੀ ਪਿਸਤੌਲ ਲੈ ਕੇ ਸਕੂਲ ਪਹੁੰਚਿਆ-ਗਿ੍ਫ਼ਤਾਰ

ਅਜੀਤ ਡੈਸਕ 22-01-2026
ਨਵੀਂ ਦਿੱਲੀ, 21 ਜਨਵਰੀ (ਮਿਸਰਦੀਪ ਭਾਟੀਆ)-ਅਮਨ ਵਿਹਾਰ ਥਾਣਾ ਖੇਤਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਨ ਵਾਲਾ 12ਵੀਂ ਜਮਾਤ ਦਾ ਵਿਦਿਆਰਥੀ ਸਕੂਲ ਵਿਚ ਪਿਸਤੌਲ ਲੈ ਕੇ ਪਹੁੰਚ ਗਿਆ | ਜਿਸ ਨੂੰ ਉਹ ਸਕੂਲ ਦੀ ਦੂਜੀ ਮੰਜ਼ਿਲ 'ਤੇ ਸਥਿਤ ਟਾਇਲਟ ਵਿਚ ਲੁਕਾ ਰਿਹਾ ਸੀ | ਇਸ ਦੌਰਾਨ ਸਕੂਲ ਦੇ ਇਕ ਅਧਿਆਪਕ ਨੇ ਉਸ ਨੂੰ ਹਥਿਆਰ ਕੱਢਦੇ ਹੋਏ ਦੇਖਿਆ | ਅਧਿਆਪਕ ਨੇ ਤੁਰੰਤ ਸਕੂਲ ਦੇ ਪਿ੍ੰਸੀਪਲ ਨੂੰ ਸੂਚਿਤ ਕੀਤਾ | ਸੂਚਨਾ ਮਿਲਣ 'ਤੇ ਸਕੂਲ ਪਹੁੰਚੀ ਪੁਲਿਸ ਨੇ ਵਿਦਿਆਰਥੀ ਨੂੰ ਗਿ੍ਫ਼ਤਾਰ ਕਰ ਲਿਆ | ਵਿਦਿਆਰਥੀ ਦੀ ਪਛਾਣ 18 ਸਾਲਾ ਰਾਜ ਕੁਮਾਰ ਵਜੋਂ ਹੋਈ ਹੈ |
ਰੋਹਿਣੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਰਾਜੀਵ ਰੰਜਨ ਨੇ ਦੱਸਿਆ ਕਿ 19 ਜਨਵਰੀ ਨੂੰ ਥਾਣਾ ਅਮਨ ਵਿਹਾਰ ਨੂੰ ਸੂਚਨਾ ਮਿਲੀ ਕਿ ਰੋਹਿਣੀ ਸੈਕਟਰ 22 ਦੇ ਇਕ ਸਕੂਲ ਦੇ ਅੰਦਰ ਇਕ ਵਿਦਿਆਰਥੀ ਪਿਸਤੌਲ ਲੈ ਕੇ ਆਇਆ ਹੈ | ਮਾਮਲੇ ਦੀ ਗੰਭੀਰਤਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ |
ਸਕੂਲ ਪਿ੍ੰਸੀਪਲ ਨੇ 18 ਸਾਲ ਦੇ ਵਿਦਿਆਰਥੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ | ਤਲਾਸ਼ੀ ਦੇ ਦੌਰਾਨ ਉਸ ਕੋਲੋਂ ਇਕ ਪਿਸਤੌਲ ਅਤੇ 10 ਕਾਰਤੂਸ ਮਿਲੇ | ਅਮਨ ਵਿਹਾਰ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਦੋਸ਼ੀ ਵਿਦਿਆਰਥੀ ਵਿਰੁੱਧ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਿਵੇਂ ਹੀ ਸਕੂਲ ਪ੍ਰਸ਼ਾਸਨ ਨੂੰ ਲੁਕਾਏ ਹੋਏ ਪਿਸਤੌਲ ਬਾਰੇ ਪਤਾ ਲੱਗਾ, ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤ | ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਰਾਜ ਕੁਮਾਰ ਦਾ ਪਿਤਾ ਇਕ ਠੇਕੇਦਾਰ ਹੈ | ਪੁੱਛਗਿੱਛ ਦੌਰਾਨ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਇਕ ਵਿਦਿਆਰਥੀ ਨਾਲ ਦੁਸ਼ਮਣੀ ਚੱਲ ਰਹੀ ਸੀ ਅਤੇ ਉਹ ਉਸ ਨੂੰ ਧਮਕਾਉਣ ਲਈ ਪਿਸਤੌਲ ਸਕੂਲ ਲੈ ਕੇ ਆਇਆ ਸੀ | ਪੁਲਿਸ ਨੇ ਰਾਜ ਕੁਮਾਰ ਨੂੰ ਰੋਹਿਣੀ ਅਦਾਲਤ ਵਿਚ ਪੇਸ਼ ਕੀਤਾ ਜਿਥੇ ਉਸ ਨੂੰ ਦੋ ਦਿਨਾਂ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ | ਪੁਲਿਸ ਹਥਿਆਰ ਪ੍ਰਦਾਨ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਵਿਦਿਆਰਥੀ ਤੋਂ ਪੁੱਛਗਿੱਛ ਕਰ ਰਹੀ ਹੈ |
ਪਿਛਲੀ ਖ਼ਬਰ ਡਾ. ਸ਼ੋਭਨਾ ਰਾਧਾਕ੍ਰਿਸ਼ਨ ਨੇ ਸਰਦਾਰ ਪਟੇਲ ਦੇ ਜੀਵਨ 'ਤੇ ਆਧਾਰਿਤ 'ਸਰਦਾਰ ਕਥਾ' ਸੁਣਾਈ ਅਗਲੀ ਖ਼ਬਰ ਦਿੱਲੀ ਪੁਲਿਸ ਅਨੁਸਾਰ ਦਿੱਲੀ ਵਿਚ ਲੁੱਟਾਂ-ਖੋਹਾਂ ਅਤੇ ਔਰਤਾਂ ਵਿਰੁੱਧ ਅਪਰਾਧਾਂ ਵਿਚ ਕਮੀ ਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।