ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)- ਵਧੀਕ ਡਿਪਟੀ ਕਮਿਸ਼ਨਰ ਵੀਰੇਂਦਰ ਸਹਿਰਾਵਤ ਨੇ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਪਲੇਅ ਸਕੂਲ ਬੰਦ ਕਰ ਦਿੱਤੇ ਜਾਣਗੇ | ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ ਕੀਤੀੇ ਗਏ ਹਨ | ਬਾਲ ਮਜ਼ਦੂਰੀ ਰੋਕਣ ਦੇ ਨਾਲ-ਨਾਲ ਉਨ੍ਹਾਂ ਦੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ | ਉਹ ਅੱਜ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਸਮੀਖਿਆ ਕਰ ਰਹੇ ਸਨ | ਮੀਟਿੰਗ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਿਪਟੀ ਡਾਇਰੈਕਟਰ ਡਾ. ਦਰਸ਼ਨਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਜੇ ਸਚਦੇਵਾ, ਭਾਈ ਕਨ੍ਹਈਆ ਆਸ਼ਰਮ ਤੋਂ ਪਦਮਸ਼੍ਰੀ ਗੁਰਵਿੰਦਰ ਸਿੰਘ, ਸੀ.ਡਬਲਯੂ.ਸੀ. ਚੇਅਰਮੈਨ ਡਾ. ਮਦਨਲਾਲ, ਮੈਂਬਰ ਭਾਵਨਾ ਸ਼ਰਮਾ, ਨਿਧੀ ਮਹਿਤਾ, ਅਨਿਲ ਕੁਮਾਰ, ਰਜਨੀਸ਼ ਖੰਨਾ, ਸਿਹਤ ਵਿਭਾਗ ਤੋਂ ਡਾ. ਸੰਜੇ ਕੁਮਾਰ, ਸਿੱਖਿਆ ਵਿਭਾਗ ਤੋਂ ਡਬਲਿਊ.ਸੀ.ਡੀ.ਪੀ.ਓ. ਸੁਦੇਸ਼ ਕੁਮਾਰੀ, ਸੁਨੀਤਾ ਰਾਣੀ, ਅਮਿਤ ਮਨਹਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਪਲੇਅ ਸਕੂਲ ਮਿਆਰਾਂ 'ਤੇ ਖਰੇ ਨਹੀਂ ਉਤਰਦੇ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਬੰਦ ਕਰਨ ਲਈ ਕਾਰਵਾਈ ਕੀਤੀ ਜਾਵੇ ਅਤੇ ਉੱਥੇ ਪੜ੍ਹ ਰਹੇ ਛੋਟੇ ਬੱਚਿਆਂ ਨੂੰ ਹੋਰ ਥਾਵਾਂ 'ਤੇ ਤਬਦੀਲ ਕੀਤਾ ਜਾਵੇ | ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਪਲੇਅ ਸਕੂਲਾਂ ਨੂੰ ਮਿਆਰਾਂ 'ਤੇ ਖਰੇ ਨਹੀਂ ਉਤਰਨ ਲਈ ਸਰਟੀਫਿਕੇਟ ਜਾਰੀ ਕੀਤੇ ਗਏ ਹਨ, ਜਦੋਂ 30 ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਜੋ ਮਿਆਰਾਂ 'ਤੇ ਖਰੇ ਨਹੀਂ ਉਤਰ ਰਹੇ ਹਨ ਅਤੇ 17 ਪਲੇਅ ਸਕੂਲ ਬੰਦ ਹੋ ਗਏ ਹਨ | ਪਾਲਣਾ ਨਾ ਕਰਨ ਕਾਰਨ ਦੋ ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੇ ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਇਸ ਸਬੰਧ ਵਿੱਚ ਕੋਈ ਵੀ ਲਾਪਰਵਾਹੀ ਨਹੀਂ ਹੋਣ ਦਿੱਤੀ ਜਾਣੀ ਚਾਹੀਦੀ | ਉਨ੍ਹਾਂ ਕਿਹਾ ਕਿ ਵਿਭਾਗ ਦੁਆਰਾ ਚਲਾਏ ਜਾ ਰਹੇ 17 ਕ੍ਰੈਚਾਂ 'ਚ ਵੀ ਸਾਰੀਆਂ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ | ਬਾਲ ਮਜ਼ਦੂਰੀ ਨਾਲ ਸਬੰਧਤ ਕੰਮ ਦੀ ਸਮੀਖਿਆ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਦੁਕਾਨਦਾਰ ਕੰਮ 'ਤੇ ਨਹੀਂ ਰੱਖ ਸਕਦੇ | ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਚਾਇਤ ਪੱਧਰ 'ਤੇ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਯੋਗ ਬੱਚੇ ਅਤੇ ਅÏਰਤਾਂ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ |