18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਹਵਨ ਕਰਵਾਇਆ <br/>

ਅਜੀਤ ਡੈਸਕ 22-01-2026
ਯਮੁਨਾਨਗਰ, 21 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਮੈਨੇਜਿੰਗ ਕਮੇਟੀ ਦਿੱਲੀ ਦੀ ਪ੍ਰਧਾਨ ਪਦਮਸ੍ਰੀ ਡਾ. ਪੂਨਮ ਸੂਰੀ ਅਤੇ ਆਰੀਆ ਯੁਵਾ ਸਮਾਜ ਦੇ ਰਾਸ਼ਟਰੀ ਪ੍ਰਧਾਨ ਯੋਗੀ ਸੂਰੀ ਦੀ ਅਗਵਾਈ ਹੇਠ ਡੀ. ਏ. ਵੀ. ਗਰਲਜ਼ ਕਾਲਜ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਦੇਸ਼ ਵਿਆਪੀ ਨਸ਼ਾ ਮੁਕਤ ਮੁਹਿੰਮ ਦੇ ਹਿੱਸੇ ਵਜੋਂ ਪੰਸਾਰਾ ਪਿੰਡ ਦੇ ਸਰਕਾਰੀ ਸਕੂਲ ਦੇ ਮੈਦਾਨ 'ਚ 100 ਕੁੰਡਾਂ ਦਾ ਹਵਨ ਕਰਵਾਇਆ ਗਿਆ | ਇਸ ਸਮਾਗਮ 'ਚ ਭਾਜਪਾ ਨੇਤਾ ਨੇਪਾਲ ਰਾਣਾ ਮੁੱਖ ਮਹਿਮਾਨ ਵਜੋਂ, ਜਦਕਿ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਮੇਅਰ ਸੁਮਨ ਬਾਹਮਣੀ ਤੇ ਸਾਬਕਾ ਮੇਅਰ ਮਦਨ ਚੌਹਾਨ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ, ਜਿਨ੍ਹਾਂ ਦਾ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਸਾਰਿਆਂ ਨੇ ਨਸ਼ੇ ਦੀ ਦੁਰਵਰਤੋਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਨੂੰ ਦਰਸਾਉਂਦੀ ਇਕ ਫੋਟੋ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਸਾਰਿਆਂ ਨੂੰ ਨਸ਼ੇ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁਕਾਈ ਗਈ | ਇਸ ਮੌਕੇ ਨੇਪਾਲ ਰਾਣਾ ਨੇ ਕਿਹਾ ਕਿ ਸਿਰਫ਼ ਨਸ਼ਾ ਮੁਕਤ ਸਮਾਜ ਹੀ ਸੂਬੇ ਅਤੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਜਾ ਸਕਦਾ ਹੈ | ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸਿਹਤਮੰਦ, ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਪੈਦਾ ਕਰਨਾ ਸੰਭਵ ਹੈ | ਇਸ ਨਾਲ ਸਮਾਜਿਕ ਸ਼ਾਂਤੀ, ਆਰਥਿਕ ਤਰੱਕੀ ਅਤੇ ਨੈਤਿਕ ਕਦਰਾਂ-ਕੀਮਤਾਂ ਮਜ਼ਬੂਤ ਹੁੰਦੀਆਂ ਹਨ ਜੋ ਕਿ ਰਾਸ਼ਟਰੀ ਵਿਕਾਸ ਦੀ ਨੀਂਹ ਹਨ | ਰਾਜੇਸ਼ ਸਪਰਾ ਨੇ ਕਿਹਾ ਕਿ ਨਸ਼ਿਆਂ ਦੀ ਲਤ ਨੂੰ ਜੜ੍ਹ ਤੋਂ ਖਤਮ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਿਹਤਮੰਦ, ਸੁਰੱਖਿਅਤ ਅਤੇ ਸੰਸਕਿ੍ਤ ਸਮਾਜ ਪ੍ਰਦਾਨ ਕੀਤਾ ਜਾ ਸਕੇ | ਮੇਅਰ ਬਾਹਮਣੀ ਨੇ ਕਿਹਾ ਕਿ ਨਸ਼ਾ ਇਕ ਖ਼ਤਰਨਾਕ ਸਮਾਜਿਕ ਲਾਗ ਹੈ ਜੋ ਵਿਅਕਤੀਗਤ ਚੇਤਨਾ, ਪਰਿਵਾਰਕ ਸਥਿਰਤਾ ਅਤੇ ਸਮਾਜ ਦੇ ਨੈਤਿਕ ਤਾਣੇ-ਬਾਣੇ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰਦੀ ਹੈ | ਇਸਦੇ ਵੱਧ ਰਹੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਜਨਤਕ ਜਾਗਰੂਕਤਾ ਜ਼ਰੂਰੀ ਹੈ | ਇਸ ਦੌਰਾਨ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਸ਼ਾਲ ਨੇ ਕਿਹਾ ਕਿ ਨਸ਼ਾ ਵਿਅਕਤੀ ਦੀ ਸੋਚ, ਵਿਵਹਾਰ ਅਤੇ ਚਰਿੱਤਰ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰਦਾ ਹੈ | ਇਸ ਲਈ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਕੌਂਸਲਰ ਤਿਲਕਰਾਜ ਨੇ ਕਿਹਾ ਕਿ ਨਸ਼ੇ ਦੇ ਮਾੜੇ ਪ੍ਰਭਾਵ ਸਿਰਫ਼ ਵਿਅਕਤੀ ਤੱਕ ਸੀਮਤ ਨਹੀਂ ਹਨ, ਸਗੋਂ ਇਹ ਪਰਿਵਾਰ ਦੀ ਸ਼ਾਂਤੀ ਅਤੇ ਸਮਾਜ ਦੀ ਵਿਵਸਥਾ ਨੂੰ ਵੀ ਡੂੰਘਾ ਨੁਕਸਾਨ ਪਹੁੰਚਾਉਂਦੇ ਹਨ | ਭਾਜਪਾ ਆਗੂ ਯਸ਼ਪਾਲ ਕੰਬੋਜ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਰਾਮੇਸ਼ਵਰ ਚੌਹਾਨ, ਨਰਿੰਦਰ ਰਾਣਾ, ਜਗਦੀਸ਼ ਅਤੇ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਗਣਤੰਤਰ ਦਿਵਸ ਸਮਾਰੋਹ ਦੀ ਰਿਹਰਸਲ ਮਿੰਨੀ ਸਕੱਤਰੇਤ ਟੋਹਾਣਾ ਕੰਪਲੈਕਸ ਵਿਖੇ ਹੋਈ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਆਤਿਸ਼ੀ ਵਿਰੁੱਧ ਕਾਰਵਾਈ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।