21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹੁਣ ਗੁਰਸਿੱਖ ਪ੍ਰੀਖਿਆਰਥੀ ਧਾਰਮਿਕ ਨਿਸ਼ਾਨ ਪਹਿਨ ਕੇ ਦੇ ਸਕਣਗੇ ਪ੍ਰੀਖਿਆਵਾਂ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦਾ ਹਰਿਆਣਾ ਕਮੇਟੀ ਨੇ ਕੀਤਾ ਸਵਾਗਤ

ਅਜੀਤ ਡੈਸਕ 23-01-2026
ਕਰਨਾਲ, 22 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਕਾਰ ਵਲੋਂ ਲਈਆਂ ਜਾਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ 'ਚ ਗੁਰਸਿੱਖ ਪ੍ਰੀਖਿਆਰਥੀਆਂ ਨੂੰ ਆਪਣੇ ਧਾਰਮਿਕ ਨਿਸ਼ਾਨ ਪਹਿਨ ਕੇ ਪ੍ਰੀਖਿਆ ਦੇਣ ਦੀ ਆਗਿਆ ਸੰਬੰਧੀ ਜਾਰੀ ਨੋਟੀਫਿਕੇਸ਼ਨ 'ਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀੰਡਾ ਨੇ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਦਾ ਹੀ ਸਿੱਖ ਧਰਮ ਦਾ ਮਾਣ-ਸਨਮਾਨ ਕੀਤਾ ਹੈ | ਮੁਕਾਬਲਤੀ ਪ੍ਰੀਖਿਆਵਾਂ 'ਚ ਗੁਰਸਿੱਖ ਪ੍ਰੀਖਿਆਰਥੀਆਂ ਨੂੰ ਆਪਣੇ ਧਾਰਮਿਕ ਨਿਸ਼ਾਨਾਂ ਸਮੇਤ ਪ੍ਰੀਖਿਆ ਕੇਂਦਰ 'ਚ ਦਾਖਲਾ ਦੇ ਕੇ ਮੁੱਖ ਮੰਤਰੀ ਨੇ ਇਕ ਵਾਰ ਫਿਰ ਆਪਣੀ ਸਿੱਖ-ਹਿਤੈਸ਼ੀ ਸੋਚ ਦਾ ਸਬੂਤ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ, ਜਿਥੇ ਗੁਰਸਿੱਖ ਪ੍ਰੀਖਿਆਰਥੀਆਂ ਨੂੰ ਧਾਰਮਿਕ ਨਿਸ਼ਾਨ ਪਹਿਨ ਕੇ ਪ੍ਰੀਖਿਆ ਕੇਂਦਰ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ | ਕਈ ਵਾਰ ਉਨ੍ਹਾਂ ਨੂੰ ਆਪਣੇ ਧਾਰਮਿਕ ਨਿਸ਼ਾਨ ਉਤਾਰਨ ਲਈ ਮਜ਼ਬੂਰ ਕੀਤਾ ਗਿਆ, ਜਿਸ ਕਾਰਨ ਕੁਝ ਗੁਰਸਿੱਖ ਪ੍ਰੀਖਿਆਰਥੀ ਪ੍ਰੀਖਿਆ ਤੋਂ ਵੀ ਵਾਂਝੇ ਰਹਿ ਗਏ | ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਲੰਮੇ ਸਮੇਂ ਤੋਂ ਇਸ ਮਸਲੇ ਬਾਰੇ ਸਰਕਾਰ ਕੋਲੋਂ ਠੋਸ ਕਾਰਵਾਈ ਦੀ ਮੰਗ ਕਰ ਰਹੀ ਸੀ | ਜਥੇਦਾਰ ਝੀਂਡਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ 'ਚ ਸਾਫ਼ ਤੌਰ 'ਤੇ ਦਰਜ ਹੈ ਕਿ ਕਿਸੇ ਵੀ ਸਿਖਿਆ ਸੰਸਥਾ ਜਾਂ ਮੁਕਾਬਲਤੀ ਪ੍ਰੀਖਿਆ ਕੇਂਦਰ 'ਚ ਗੁਰਸਿੱਖ ਪ੍ਰੀਖਿਆਰਥੀ ਆਪਣੇ ਧਾਰਮਿਕ ਨਿਸ਼ਾਨ ਪਹਿਨ ਕੇ ਦਾਖਲ ਹੋ ਸਕੇਗਾ ਤੇ ਪ੍ਰੀਖਿਆ ਦੇ ਸਕੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਿਆਹਸ਼ੁਦਾ ਮਹਿਲਾਵਾਂ ਨੂੰ ਮੰਗਲਸੂਤਰ ਪਹਿਨ ਕੇ ਪ੍ਰੀਖਿਆ ਕੇਂਦਰ 'ਚ ਦਾਖਲ ਹੋਣ ਦੀ ਆਗਿਆ ਵੀ ਦਿੱਤੀ ਗਈ ਹੈ |
ਪਿਛਲੀ ਖ਼ਬਰ ਗਣਤੰਤਰ ਦਿਵਸ ਸਮਾਰੋਹ ਸਰਕਾਰੀ ਮਾਡਲ ਸੰਸਕਿ੍ਤੀ ਸੀਨੀਅਰ ਸਕੂਲ ਚੀਕਾ ਵਿਖੇ ਆਯੋਜਿਤ ਫਾਈਨਲ ਗਣਤੰਤਰ ਦਿਵਸ ਰਿਹਰਸਲ ਕੱਲ... ਅਗਲੀ ਖ਼ਬਰ ਨਗਰ ਕੌਂਸਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।