21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਖਿਡਾਰਨਾਂ ਨੂੰ ਰਾਸ਼ਟਰੀ ਚੈਂਪੀਅਨਸ਼ਿਪ ਚੋਣ ਲਈ ਦਿੱਤੀ ਵਧਾਈ <br/>

ਅਜੀਤ ਡੈਸਕ 23-01-2026
ਸਿਰਸਾ, 22 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰੋਖਾਂ ਦੀ ਵਿਦਿਆਰਥਣ ਸ਼ਵੇਤਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਯਸ਼ ਫਰੰਡ ਨੂੰ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ | ਸ਼ਵੇਤਾ ਦੀ ਨਾਗਪੁਰ, ਮਹਾਰਾਸ਼ਟਰ ਵਿਚ ਹੋਣ ਵਾਲੀ ਅੰਡਰ-17 ਸਾਫਟਬਾਲ ਨੈਸ਼ਨਲ ਚੈਂਪੀਅਨਸ਼ਿਪ ਲਈ ਅਤੇ 9ਵੀਂ ਜਮਾਤ ਦੀ ਵਿਦਿਆਰਥਣ ਯਸ਼ ਫਰੰਡ ਨੂੰ ਛੱਤੀਸਗੜ੍ਹ ਵਿਚ ਹੋਣ ਵਾਲੀ ਅੰਡਰ-14 ਸਾਫਟਬਾਲ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣੇ ਜਾਣ ਤੋਂ ਬਾਅਦ ਸਕੂਲ ਖੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਦੇ ਪਿ੍ੰਸੀਪਲ ਵੇਦ ਰੋਜ਼ ਨੇ ਕਿਹਾ ਕਿ ਖਿਡਾਰਨਾਂ ਦੀ ਸਫਲਤਾ ਡੀ. ਪੀ. ਈ. ਦੇਵ ਕੰਬੋਜ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਸਕੂਲ ਪਹੁੰਚਣ 'ਤੇ ਸਕੂਲ ਪਰਿਵਾਰ ਵਲੋਂ ਦੋਵਾਂ ਖਿਡਾਰਨਾਂ ਦਾ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਭੂਮਿਕਾ ਨਿਭਾਉਣੀ... ਅਗਲੀ ਖ਼ਬਰ ਜਨਤਾ ਭਵਨ ਸੜਕ ਦਾ ਇਕ ਪਾਸਾ ਬੰਦ ਕੀਤੇ ਜਾਣ 'ਤੇ ਦੁਕਾਰਨਦਾਰਾਂ 'ਚ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।