21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕੈਬਨਿਟ ਮੰਤਰੀ ਵਿਪੁਲ ਗੋਇਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ 'ਚ ਹੋਣਗੇ ਮੁੱਖ ਮਹਿਮਾਨ

ਅਜੀਤ ਡੈਸਕ 23-01-2026
ਸਿਰਸਾ, 22 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰ ਸਾਲ ਵਾਂਗ ਗਣਤੰਤਰ ਦਿਵਸ ਸਮਾਰੋਹ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ 'ਤੇ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ | ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਵਿਪੁਲ ਗੋਇਲ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਹੋਣਗੇ | ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ 'ਤੇ ਪ੍ਰੋਗਰਾਮ ਕਰਵਾਏ ਕੀਤੇ ਜਾਣਗੇ, ਜਿਸ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵਿਆਪਕ ਅਤੇ ਮਜ਼ਬੂਤ ਪ੍ਰਬੰਧਾਂ ਨੂੰ ਯਕੀਨੀ ਬਣਾ ਰਿਹਾ ਹੈ | ਸਕੂਲੀ ਬੱਚੇ ਸੱਭਿਆਚਾਰਕ ਪ੍ਰਦਰਸ਼ਨਾਂ ਲਈ ਲਗਾਤਾਰ ਅਭਿਆਸ ਕਰ ਰਹੇ ਹਨ | ਮਾਰਚ ਪਾਸਟ, ਪਰੇਡ ਤੇ ਝਾਕੀਆਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ | 77ਵੇਂ ਗਣਤੰਤਰ ਦਿਵਸ ਸਮਾਰੋਹ ਲਈ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ | 24 ਜਨਵਰੀ ਨੂੰ ਸਟੇਡੀਅਮ ਵਿਚ ਇਕ ਫੁੱਲ-ਡਰੈੱਸ ਫਾਈਨਲ ਰਿਹਰਸਲ ਹੋਵੇਗੀ | ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ 'ਤੇ ਵੀ ਤਿਆਰੀਆਂ ਚੱਲ ਰਹੀਆਂ ਹਨ |
ਪਿਛਲੀ ਖ਼ਬਰ ਬੁਲੰਦਪੁਰ ਗਰਾਊਾਡ 'ਚ ਹੈਰੋਇਨ ਪੀਂਦਾ ਨੌਜਵਾਨ ਕਾਬੂ ਅਗਲੀ ਖ਼ਬਰ -ਤਿਰੰਗਾ ਅਧਿਕਾਰ ਦਿਵਸ 'ਤੇ ਵਿਸ਼ੇਸ਼- ਸੰਸਦ ਮੈਂਬਰ ਨਵੀਨ ਜਿੰਦਲ ਨੇ ਤਿਰੰਗਾ ਲਹਿਰਾਉਣ ਦਾ ਅਧਿਕਾਰ ਪ੍ਰਾਪਤ ਕਰਨ ਲਈ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।