21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬੁਲੰਦਪੁਰ ਗਰਾਊਾਡ 'ਚ ਹੈਰੋਇਨ ਪੀਂਦਾ ਨੌਜਵਾਨ ਕਾਬੂ

ਅਜੀਤ ਡੈਸਕ 23-01-2026
ਮਕਸੂਦਾਂ, 22 ਜਨਵਰੀ (ਸੌਰਵ ਮਹਿਤਾ) - ਜਲੰਧਰ ਪੁਲਿਸ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਬੁਲੰਦਪੁਰ ਰੋਡ ਨੇੜੇ ਗਰਾਊਾਡ ਵਿੱਚ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਅੱਠ ਦੇ ਮੁਖੀ ਨੇ ਦੱਸਿਆ ਕਿ ਏ.ਐੱਸ.ਆਈ. ਨਿਰਮਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੁਲੰਦਪੁਰ ਰੋਡ ਦੀ ਗਰਾਊਾਡ ਵਿੱਚ ਕੁਝ ਨੌਜਵਾਨ ਅਕਸਰ ਨਸ਼ਾ ਕਰਦੇ ਹਨ | ਪੁਲਿਸ ਟੀਮ ਵੱਲੋਂ ਤੁਰੰਤ ਮੌਕੇ 'ਤੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਇੱਕ ਨੌਜਵਾਨ ਗਰਾਊਾਡ ਵਿੱਚ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ, ਜਿਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਗਿ੍ਫ਼ਤਾਰ ਨÏਜਵਾਨ ਦੀ ਪਹਿਚਾਨ ਲਵਪ੍ਰੀਤ ਕੁਮਾਰ ਉਰਫ਼ ਭਾਲੂ ਪੁੱਤਰ ਧਰਮਪਾਲ ਵਾਸੀ ਬੁਲੰਦਪੁਰ ਵਜੋਂ ਹੋਈ ਹੈ | ਪੁਲਿਸ ਨੇ ਉਸ ਕੋਲੋਂ ਨਸ਼ਾ ਕਰਨ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਹੈ¢ ਪੁਲਿਸ ਮੁਤਾਬਕ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ

ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ਵਿਦਿਆਰਥੀਆਂ ਲਈ ਰੁਜ਼ਗਾਰ ਸਿਖਲਾਈ ਕਰਵਾਈ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਵਿਪੁਲ ਗੋਇਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ 'ਚ ਹੋਣਗੇ ਮੁੱਖ ਮਹਿਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।