21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡੀ. ਏ. ਵੀ. ਪੀ. ਜੀ. ਕਾਲਜ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮੌਕੇ ਪ੍ਰੋਗਰਾਮ ਕਰਵਾਇਆ <br/>

ਡਾ. ਸੁਲੋਚਨਾ ਨੈਨ, ਮੀਨਾਕਸ਼ੀ ਕੁੰਡੂ, ਡਾ. ਸੁਨੀਲ ਦਾ ਡਾ. ਪ੍ਰਵੀਨ ਢਾਂਡਾ ਸਵਾਗਤ ਕਰਦੇ ਹੋਏ | ਤਸਵੀਰ : ਗੁਰਮੀਤ ਸਿੰਘ ਸੱਗੂ <br/> 23-01-2026
ਕਰਨਾਲ, 22 ਜਨਵਰੀ (ਗੁਰਮੀਤ ਸਿੰਘ ਸੱਗੂ)-ਸਥਾਨਕ ਡੀ. ਏ. ਵੀ. ਪੀ. ਜੀ. ਕਾਲਜ ਦੇ ਇਤਿਹਾਸ ਵਿਭਾਗ ਦੇ ਲੈਕਚਰਾਰ ਡਾ. ਪ੍ਰਵੀਨ ਢਾਂਡਾ ਨੇ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਦੇ ਵਾਈਸ ਚਾਂਸਲਰ ਤੇ ਕਾਲਜ ਦੇ ਪਿ੍ੰਸੀਪਲ ਪ੍ਰੋ. ਡਾ. ਰਾਮਪਾਲ ਸੈਣੀ ਦੇ ਨਿਰਦੇਸ਼ਨ ਹੇਠ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 129ਵੀਂ ਜਨਮ ਵਰ੍ਹੇਗੰਢ 'ਤੇ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਕਰਵਾਏ ਪ੍ਰੋਗਰਾਮ 'ਚ ਬੁਲਾਰੇ ਵਜੋਂ ਹਿੱਸਾ ਲਿਆ, ਜਿਨ੍ਹਾਂ ਦਾ ਦਿਆਲ ਸਿੰਘ ਕਾਲਜ ਦੇ ਇਤਿਹਾਸ ਵਿਭਾਗ ਦੇ ਲੈਕਚਰਾਰ ਡਾ. ਪ੍ਰਵੀਨ ਢਾਂਡਾ ਨੇ ਇਤਿਹਾਸ ਵਿਭਾਗ ਦੀ ਮੁਖੀ ਡਾ. ਸੁਲੋਚਨਾ ਨੈਨ, ਅਰਥ ਸ਼ਾਸਤਰ ਵਿਭਾਗ ਦੀ ਮੁਖੀ ਡਾ. ਮੀਨਾਕਸ਼ੀ ਕੁੰਡੂ ਅਤੇ ਡਾ. ਸੁਨੀਲ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਪ੍ਰੋ. ਡਾ. ਸੈਣੀ ਨੇ ਕਿਹਾ ਕਿ ਆਜ਼ਾਦੀ ਦੇ ਨਾਇਕ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਆਪਣੀ ਇਨਕਲਾਬੀ ਵਿਚਾਰਧਾਰਾ ਤੇ ਅਟੁੱਟ ਹਿੰਮਤ ਨਾਲ ਆਜ਼ਾਦੀ ਸੰਘਰਸ਼ ਨੂੰ ਇਕ ਨਵੀਂ ਦਿਸ਼ਾ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਨੂੰ ਇਕ ਨਿਰਣਾਇਕ ਮੋੜ 'ਤੇ ਪਹੁੰਚਾਇਆ | ਬੁਲਾਰੇ ਡਾ. ਢਾਂਡਾ ਨੇ ਦੱਸਿਆ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਵਿਦੇਸ਼ਾਂ 'ਚ ਰਹਿਣ ਵਾਲੇ ਭਾਰਤੀਆਂ ਅਤੇ ਜੰਗੀ ਕੈਦੀਆਂ ਨੂੰ ਸੰਗਠਿਤ ਕੀਤਾ ਅਤੇ ਆਜ਼ਾਦ ਹਿੰਦ ਫੌਜ ਬਣਾਈ ਅਤੇ ਉਸਦੀ ਕਮਾਨ ਸੰਭਾਲੀ | ਭਾਰਤ ਦੇ ਆਜ਼ਾਦੀ ਅੰਦੋਲਨ 'ਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ | ਉਨ੍ਹਾਂ ਕਿਹਾ ਕਿ ਨੇਤਾਜੀ ਲਈ ਰਾਸ਼ਟਰ ਸਭ ਤੋਂ ਉੱਪਰ ਸੀ | ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ | ਪ੍ਰੋਗਰਾਮ ਦੇ ਅੰਤ 'ਚ ਡਾ. ਸੁਲੋਚਨਾ ਨੈਨ, ਮੀਨਾਕਸ਼ੀ ਕੁੰਡੂ, ਡਾ. ਸੁਨੀਲ ਨੇ ਡਾ. ਢਾਂਡਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥਣਾਂ ਨੂੰ ਬਾਲ ਵਿਆਹ ਸੰਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ਵਿਦਿਆਰਥੀਆਂ ਲਈ ਰੁਜ਼ਗਾਰ ਸਿਖਲਾਈ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।