24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਜੇ.ਐਨ.ਯੂ. ਵਿਚ ਹਿੰਸਾ ਅਤੇ ਭੰਨਤੋੜ ਨੂੰ ਲੈ ਕੇ ਸਰਕੂਲਰ ਜਾਰੀ

ਅਜੀਤ ਡੈਸਕ 29-01-2026
• ਵਿਦਿਆਰਥੀਆਂ ਨੂੰ ਅਲਰਟ ਕੀਤਾ ਗਿਆ
ਨਵੀਂ ਦਿੱਲੀ, 28 ਜਨਵਰੀ (ਮਿਸਰਦੀਪ ਭਾਟੀਆ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਵਿਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਦਿਆਰਥੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ | ਇਸ ਸੰਬੰਧ ਵਿਚ ਜੇ.ਐਨ.ਯੂ. ਵਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ | ਇਸ ਦੇ ਅਨੁਸਾਰ ਇਸ ਯੂਨੀਵਰਸਿਟੀ ਦੇ ਧਿਆਨ ਵਿਚ ਆਇਆ ਹੈ ਕਿ ਯੂਨੀਵਰਸਿਟੀ ਦੇ ਹੋਸਟਲਾਂ ਦੇ ਅੰਦਰ ਅਤੇ ਨੇੜੇ ਹਿੰਸਾ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਈ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ | ਯੂਨੀਵਰਸਿਟੀ ਦੇ ਹੋਸਟਲਾਂ ਵਿਚ ਰਹਿਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯੂਨੀਵਰਸਿਟੀ/ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਨ | ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਜਿਹੇ ਕੰਮ ਵਿਚ ਸ਼ਾਮਿਲ ਹੋਣ ਤੋਂ ਪ੍ਰਹੇਜ਼ ਕਰਨ, ਜਿਸ ਨਾਲ ਹੋਸਟਲ ਦੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚ ਸਕੇ | ਪਿਛਲੇ ਸਾਲ ਨਵੰਬਰ ਵਿਚ ਜੇ.ਐਨ.ਯੂ. ਦੀ ਬੀ.ਆਰ. ਅੰਬੇਡਕਰ ਸੈਂਟਰਲ ਲਾਇਬ੍ਰੇਰੀ ਵਿਚ ਭੰਨਤੋੜ ਕੀਤੀ ਗਈ ਸੀ | ਵਿਦਿਆਰਥੀਆਂ ਨੇ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨੂੰ ਉਖਾੜ ਕੇ ਸੁੱਟ ਦਿੱਤਾ ਸੀ, ਜਿਸ ਨਾਲ ਲਗਭਗ 20 ਲੱਖ ਰੁਪਏ ਦਾ ਨੁਕਸਾਨ ਹੋਇਆ ਸੀ |
ਪਿਛਲੀ ਖ਼ਬਰ ਡੀ. ਯੂ. ਸਾਹਿਤ ਉਤਸਵ ਨੂੰ ਲੈ ਕੇ ਵਾਈਸ ਚਾਂਸਲਰ ਨੇ ਕੀਤੀ ਸਮੀਖਿਆ ਬੈਠਕ ਅਗਲੀ ਖ਼ਬਰ ਦਿੱਲੀ ਵਿਚ ਸਿਗਰਟ ਜਲਾਉਣ ਦੇ ਵਿਵਾਦ ਨੂੰ ਲੈ ਕੇ 22 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।