14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੀ. ਏ. ਵੀ. ਗਰਲਜ਼ ਕਾਲਜ ਵਿਖੇ 'ਆਤਮ-ਨਿਰਭਰ ਭਾਰਤ ਲਈ ਏ. ਆਈ.' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ <br/>

ਡੀ. ਏ. ਵੀ. ਗਰਲਜ਼ ਕਾਲਜ ਵਿਖੇ ਕਰਵਾਏ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ | ਤਸਵੀਰ : ਨਿਮਰ <br/> 30-01-2026
ਯਮੁਨਾਨਗਰ, 29 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ. ਆਈ. ਸੀ.) ਵਲੋਂ 'ਆਤਮ-ਨਿਰਭਰ ਭਾਰਤ ਲਈ ਏ. ਆਈ.' ਵਿਸ਼ੇ 'ਤੇ ਐਮ. ਆਈ. ਸੀ.-ਸੰਚਾਲਿਤ ਗਤੀਵਿਧੀ ਕਰਵਾਈ ਗਈ | ਪ੍ਰੋਗਰਾਮ ਦਾ ਮੁੱਖ ਵਿਸ਼ਾ 'ਏ. ਆਈ. ਇਨੋਵੇਸ਼ਨਾਂ ਨਾਲ ਸ਼ਮੂਲੀਅਤ ਅਤੇ ਸਮਾਜਿਕ ਸਸ਼ਕਤੀਕਰਨ' ਸੀ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੇ ਸਮਾਜਿਕ ਅਤੇ ਨਵੀਨਤਾਕਾਰੀ ਉਪਯੋਗਾਂ ਬਾਰੇ ਜਾਣੂ ਕਰਵਾਉਣਾ ਸੀ | ਆਈ. ਆਈ. ਸੀ. ਕਨਵੀਨਰ ਵਿਵੇਕ ਤੇ ਕੋਆਰਡੀਨੇਟਰ ਸੁਸ਼ਮਾ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ ਨੇ ਕੀਤੀ | ਪ੍ਰੋਗਰਾਮ ਦੇ ਮੁੱਖ ਬੁਲਾਰੇ ਮਮਤਾ ਥਾਪਰ ਇਨੋਵੇਸ਼ਨ ਅੰਬੈਸਡਰ (ਡੀ. ਏ. ਵੀ. ਗਰਲਜ਼ ਕਾਲਜ਼ ਯਮੁਨਾਨਗਰ) ਸਨ, ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥਣਾਂ ਨੂੰ ਏ. ਆਈ. ਤਕਨਾਲੋਜੀ ਦੀ ਭੂਮਿਕਾ, ਸਵੈ-ਨਿਰਭਰ ਭਾਰਤ ਬਣਾਉਣ 'ਚ ਇਸ ਦੇ ਯੋਗਦਾਨ ਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਦੀ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਏ. ਆਈ. ਸਿਰਫ਼ ਤਕਨੀਕੀ ਖੇਤਰ ਤੱਕ ਸੀਮਿਤ ਨਹੀਂ ਹੈ, ਸਗੋਂ ਸਿੱਖਿਆ, ਸਿਹਤ, ਪੇਂਡੂ ਵਿਕਾਸ ਤੇ ਉੱਦਮਤਾ ਵਰਗੇ ਖੇਤਰਾਂ 'ਚ ਵੀ ਡੂੰਘੇ ਬਦਲਾਵ ਲਿਆ ਸਕਦੀ ਹੈ | ਇਸੇ ਦੌਰਾਨ ਹੋਰਨਾਂ ਮਾਹਿਰਾਂ ਨੇ ਵਿਦਿਆਰਥਣਾਂ ਨੂੰ ਨਵੀਨਤਾਕਾਰੀ ਸੋਚ ਵਿਕਸਿਤ ਕਰਨ, ਸਮੱਸਿਆ ਹੱਲ ਕਰਨ 'ਚ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਭਵਿੱਖ ਦੇ ਹੁਨਰਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਦਿਆਰਥਣਾਂ ਨੇ ਮਾਹਿਰਾਂ ਤੋਂ ਵੱਖ-ਵੱਖ ਪ੍ਰਸ਼ਨਾਂ ਪੁੱਛ ਕੇ ਆਪਣੇ ਸ਼ੰਕਿਆਂ ਨੂੰ ਦੂਰ ਕੀਤਾ | ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਸ਼ੀਤਲ ਅਤੇ ਮਨੀਸ਼ਾ ਵਲੋਂ ਭਰਪੂਰ ਸਹਿਯੋਗ ਦਿੱਤਾ |

ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਅਗਵਾਈ ਹੇਠ ਕੁਰੂਕਸ਼ੇਤਰ ਨੂੰ ਨਸ਼ਾਮੁਕਤ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>... ਅਗਲੀ ਖ਼ਬਰ ਸਰਕਾਰੀ ਗਰਲਜ਼ ਕਾਲਜ ਚੀਕਾ ਨੇ 'ਭਾਰਤ ਵਿਚ ਅਖ਼ਬਾਰਾਂ ਦੀ ਸ਼ੁਰੂਆਤ' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।