19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਹਿਲਾਵਾਂ ਵਿਰੁੱਧ ਅਪਰਾਧਾਂ ਅਧੀਨ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ : ਡੀ.ਸੀ. <br/>

ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਪ੍ਰੀਤੀ | ਤਸਵੀਰ : ਨਿਮਰ <br/> 19-02-2026
ਯਮੁਨਾਨਗਰ, 18 ਫਰਵਰੀ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਹਿਲਾਵਾਂ ਵਿਰੁੱਧ ਅਪਰਾਧਾਂ ਅਧੀਨ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਸਮੇਂ ਸਿਰ ਪੁਲਿਸ ਚਲਾਨ ਪੇਸ਼ ਕੀਤਾ ਜਾਵੇ ਅਤੇ ਪੀੜਤ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਇਨਸਾਫ਼ ਮਿਲੇ | ਡਿਪਟੀ ਕਮਿਸ਼ਨਰ ਬੁੱਧਵਾਰ ਨੂੰ ਡੀ. ਸੀ. ਦਫ਼ਤਰ ਵਿਖੇ ਪਛਾਣੇ ਗਏ ਅਪਰਾਧਾਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਸਾਰੇ ਮਾਮਲਿਆਂ ਬਾਰੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ | ਇਸ ਮੀਟਿੰਗ 'ਚ ਜ਼ਿਲ੍ਹਾ ਐਡਵੋਕੇਟ ਧਰਮਚੰਦ ਨੇ ਕਿਹਾ ਕਿ ਅੱਜ ਦੀ ਮੀਟਿੰਗ 'ਚ ਡਿਪਟੀ ਕਮਿਸ਼ਨਰ ਨੇ ਕਮੇਟੀ 'ਚ ਪਛਾਣੇ ਗਏ ਅਪਰਾਧਾਂ, ਪੋਕਸੋ ਐਕਟ, ਕਤਲ, ਬਲਾਤਕਾਰ, ਮਹਿਲਾਵਾਂ ਨਾਲ ਛੇੜਛਾੜ ਦੇ ਗੰਭੀਰ ਮਾਮਲੇ ਅਤੇ ਮਹਿਲਾਵਾਂ ਵਿਰੁੱਧ ਅਪਰਾਧਾਂ ਬਾਰੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪੋਕਸੋ ਐਕਟ ਦੇ ਮਾਮਲਿਆਂ 'ਤੇ ਵੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾ ਸਕੇ | ਇਸ ਮੀਟਿੰਗ 'ਚ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਜੇਲ੍ਹ ਸੁਪਰਡੈਂਟ ਸਤੇਂਦਰ ਕੁਮਾਰ, ਜ਼ਿਲ੍ਹਾ ਐਡਵੋਕੇਟ ਧਰਮਚੰਦ, ਸਿਵਲ ਸਰਜਨ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਅਨੁ ਬਾਂਸਲ ਮੌਜੂਦ ਸਨ |

ਪਿਛਲੀ ਖ਼ਬਰ ਖਡੂਰ ਸਾਹਿਬ ਦੇ ਬਾਬਾ ਸੇਵਾ ਸਿੰਘ ਦਾ ਵਿਲੱਖਣ ਯੋਗਦਾਨ-ਤਰਲੋਚਨ ਸਿੰਘ <br/> ਅਗਲੀ ਖ਼ਬਰ ਪਤਨੀ ਤੇ ਉਸ ਦੇ ਪ੍ਰੇਮੀ ਤੋਂ ਤੰਗ ਆ ਕੇ ਪਤੀ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।