19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਦਿੱਲੀ-ਐਨ.ਸੀ.ਆਰ. ਵਿਚ ਬਾਰਿਸ਼ ਨੇ ਮੌਸਮ ਵਿਚ ਲਿਆਂਦਾ ਬਦਲਾਅ <br/>

ਅਜੀਤ ਡੈਸਕ 19-02-2026
ਨਵੀਂ ਦਿੱਲੀ, 18 ਫਰਵਰੀ (ਮਿਸਰਦੀਪ ਭਾਟੀਆ)-ਦਿੱਲੀ-ਐਨ. ਸੀ. ਆਰ. ਵਿਚ ਅੱਜ ਬਾਰਿਸ਼ ਨਾਲ ਮੌਸਮ 'ਚ ਬਦਲਾਅ ਆ ਗਿਆ ਹੈ | ਫਰਵਰੀ ਵਿਚ ਹੀ ਤੇਜ਼ ਗਰਮੀ ਝੱਲ ਰਹੇ ਪੂਰੇ ਇਲਾਕੇ ਨੂੰ ਹਲਕੀ ਬਾਰਿਸ਼ ਨਾਲ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਇੰਡੀਆ ਗੇਟ, ਅਕਸ਼ਰਧਾਮ, ਆਈ. ਟੀ. ਓ. ਵਿਚ ਬੂੰਦਾਂਬਾਦੀ ਹੋ ਰਹੀ ਹੈ | ਪੱਛਮੀ ਗੜਬੜੀ ਦੇ ਕਾਰਨ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਬਾਰਿਸ਼ ਅਤੇ ਬਰਫ਼ਬਾਰੀ ਹੋ ਰਹੀ ਹੈ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ ਪੱਛਮੀ ਭਾਰਤ ਵਿਚ ਬਾਰਿਸ਼ ਤੋਂ ਥੋੜ੍ਹੀ ਰਾਹਤ ਮਿਲੇਗੀ | ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਰਾਜਸਥਾਨ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਦਿਨ ਭਰ ਬੂੰਦਾਂਬਾਦੀ ਹੁੰਦੀ ਰਹੇਗੀ | ਦਿੱਲੀ ਵਿਚ ਬੁੱਧਵਾਰ ਨੂੰ ਬੱਦਲਵਾਈ ਰਹਿਣ ਦੀ ਉਮੀਦ ਹੈ | ਕਈ ਥਾਵਾਂ 'ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ | 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਹੈ | ਦਿੱਲੀ, ਨੋਇਡਾ, ਗਾਜ਼ੀਆਬਾਦ ਅਤੇ ਗੁਰੂਗਰਾਮ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ | 19 ਫਰਵਰੀ ਤੋਂ 23 ਫਰਵਰੀ ਤੱਕ ਅਸਮਾਨ ਸਾਫ਼ ਰਹੇਗਾ | ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ | ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਫਰਵਰੀ ਵਿਚ ਹੀ ਏਨੀ ਤੇਜ਼ ਗਰਮੀ ਦਰਸਾ ਰਹੀ ਹੈ ਕਿ ਅਪ੍ਰੈਲ-ਮਈ ਵਿਚ ਜ਼ਬਰਦਸਤ ਗਰਮੀ ਪਵੇਗੀ | 17 ਫਰਵਰੀ ਨੂੰ ਤਾਪਮਾਨ 31.6 ਡਿਗਰੀ ਤੱਕ ਪਹੁੰਚ ਗਿਆ ਸੀ |

ਪਿਛਲੀ ਖ਼ਬਰ ਪ੍ਰਸਿੱਧ ਕਵੀਸ਼ਰ ਨਸੀਬ ਚੰਦ ਦੀ ਬਰਸੀ ਮੌਕੇ ਕਰਵਾਇਆ ਸਾਹਿਤਕ ਸਮਾਗਮ <br/> ਅਗਲੀ ਖ਼ਬਰ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ 2027 ਵਿਚ ਸਟਾਲ ਬੁਕਿੰਗ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।