12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ-ਰਾਮ ਸਿੰਘ <br/>

ਅਜੀਤ ਡੈਸਕ 20-02-2026
ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਵਿਦੇਸ਼ਾਂ ਵਿਚ ਸਿੱਖਾਂ 'ਤੇ ਹੋਣ ਵਾਲੇ ਨਸਲੀ ਹਮਲੇ ਡੂੰਘੀ ਚਿੰਤਾ ਜ਼ਾਹਿਰ ਕਰਦੇ ਹੋਏ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ¢ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਅਕਸਰ ਹੀ ਸਿੱਖਾਂ 'ਤੇ ਨਸਲੀ ਹਮਲੇ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਅਜਿਹੇ ਮਾਮਲਿਆਂ ਖ਼ਿਲਾਫ਼ ਆਵਾਜ਼ ਚੁੱਕੀ ਜਾਂਦੀ ਹੈ¢ ਬੀਤੇ ਦਿਨੀਂ ਆਸਟ੍ਰੇਲੀਆ ਵਿਖੇ ਵਿਕਟੋਰੀਆ ਸੂਬੇ ਜੀਲੌਂਗ ਦੇ ਕੋਰਿਓ ਇਲਾਕੇ ਵਿਚ 22 ਸਾਲ ਦੇ ਨੌਜਵਾਨ ਹਰਮਨਪ੍ਰੀਤ ਸਿੰਘ 'ਤੇ ਕਥਿਤ ਨਸਲੀ ਹਮਲੇ ਦੀ ਘਟਨਾ ਸਾਹਮਣੇ ਆਈ ਹੈ ¢ ਜਦੋਂ ਉਹ ਜਿੰਮ 'ਚ ਕਸਰਤ ਕਰ ਰਿਹਾ ਸੀ ਤਾਂ ਤਿੰਨ ਵਿਅਕਤੀਆਂ ਵੱਲੋਂ ਉਸ 'ਤੇ ਨਸਲੀ ਟਿੱਪਣੀਆਂ ਕੀਤੀਆਂ ਗਈਆਂ ਅਤੇ ਜਦੋਂ ਬਾਹਰ ਨਿਕਲਿਆਂ ਤਾਂ ਉਸ 'ਤੇ ਜਾਨਲੇਵਾ ਹਮਲਾ ਕੀਤਾ ਗਿਆ ¢ ਇਸ ਤੋਂ ਬਾਅਦ ਹਰਮਨਪ੍ਰੀਤ ਨੂੰ ਹਸਪਤਾਲ ਦਾਖਲ ਕਰਾਇਆ ਗਿਆ ¢ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ-ਪੰਜਾਬੀ ਭਾਈਚਾਰੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ, ਇਸ ਲਈ ਸਰਕਾਰ ਨੂੰ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗੰਭੀਰ ਹੋਣਾ ਚਾਹੀਦਾ ਹੈ¢

ਪਿਛਲੀ ਖ਼ਬਰ ਸਰਨਾ ਨੇ ਜਤਾਇਆ ਖ਼ਦਸ਼ਾ—ਗਿਆਨੀ ਰਘਬੀਰ ਸਿੰਘ ਵਲੋਂ ਲਾਏ ਇਲਜ਼ਾਮਾਂ ਪਿੱਛੇ ਹੋ ਸਕਦੀ ਵੱਡੀ ਸਾਜਿਸ਼! <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰੂਬਰੂ ਪ੍ਰੋਗਰਾਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।