17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫ਼ਟ ਸਹੂਲਤ ਦੀ ਸ਼ੁਰੂਆਤ

ਅਜੀਤ ਡੈਸਕ 23-02-2026
ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫ਼ਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫ਼ਟ ਦੀ ਸੇਵਾ ਆਨੰਦ ਪਰਿਵਾਰ ਵਲੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਤੇ ਬਾਬਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਲਿਫ਼ਟ ਲਗਾਉਣ ਦੀ ਸੇਵਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਹੜੀਆਂ ਸੰਗਤਾਂ ਨੂੰ ਪੌੜੀਆਂ ਚੜ੍ਹ ਕੇ ਗੁਰੂ ਘਰ ਦੇ ਦਰਸ਼ਨ ਕਰਨ 'ਚ ਮੁਸ਼ਕਿਲ ਆਉਂਦੀ ਸੀ, ਹੁਣ ਉਹ ਲਿਫ਼ਟ ਰਾਹੀਂ ਗੁਰਦੁਆਰਾ ਸਾਹਿਬ ਤੱਕ ਪਹੁੰਚ ਕੇ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ | ਉਨ੍ਹਾਂ ਇਸ ਸੇਵਾ ਲਈ ਆਨੰਦ ਪਰਿਵਾਰ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਸਹੂਲਤ ਸੰਗਤਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ |
ਪਿਛਲੀ ਖ਼ਬਰ 'ਗੁਰਬਾਣੀ ਰਿਸਰਚ ਫਾਊਾਡੇਸ਼ਨ' ਤੇ 'ਡਾ. ਇੰਦਰਜੀਤ ਫਿਜ਼ਿਓਥਰੈਪੀ ਕਲੀਨਿਕ' ਨੇ ਹੱਡੀਆਂ ਦੀ ਜਾਂਚ ਦਾ ਕੈਂਪ ਲਾਇਆ ਅਗਲੀ ਖ਼ਬਰ ਨਨਕਾਣਾ ਸਾਹਿਬ ਦੇ ਸ਼ਹੀਦਾਂ ਤੋਂ ਸੇਧ ਲੈ ਕੇ 'ਪੰਥਕ ਪਹਿਰੇਦਾਰੀ' ਕਰਨ ਦੀ ਲੋੜ-ਰਾਮ ਸਿੰਘ 'ਬੰਬੇ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।