17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

'ਗੁਰਬਾਣੀ ਰਿਸਰਚ ਫਾਊਾਡੇਸ਼ਨ' ਤੇ 'ਡਾ. ਇੰਦਰਜੀਤ ਫਿਜ਼ਿਓਥਰੈਪੀ ਕਲੀਨਿਕ' ਨੇ ਹੱਡੀਆਂ ਦੀ ਜਾਂਚ ਦਾ ਕੈਂਪ ਲਾਇਆ

ਅਜੀਤ ਡੈਸਕ 23-02-2026
ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-'ਗੁਰਬਾਣੀ ਰਿਸਰਚ ਫਾਊਾਡੇਸ਼ਨ' ਦੇ ਚੇਅਰਮੈਨ ਪਰਮਜੀਤ ਸਿੰਘ 'ਵੀਰਜੀ' ਤੇ 'ਡਾ. ਇੰਦਰਜੀਤ ਫਿਜ਼ਿਉਥਰੈਪੀ ਕਲੀਨਿਕ' ਵਲੋਂ ਹਰੀ ਨਗਰ-ਸ਼ਿਵ ਨਗਰ ਵਿਖੇ ਹੱਡੀਆਂ ਦੀ ਜਾਂਚ (ਬੀ. ਐੱਮ. ਡੀ.) ਦਾ ਮੈਡੀਕਲ ਕੈਂਪ ਲਾਇਆ | ਕੈਂਪ 'ਚ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੀ ਹੱਡੀਆਂ ਦੀ ਜਾਂਚ ਕਰਵਾਈ, ਇਸ ਸੰਬੰਧੀ ਜ਼ਰੂਰੀ ਟੈਸਟ ਤੇ ਲੋੜਵੰਦਾਂ ਨੂੰ ਦਵਾਈ ਮੁਫ਼ਤ ਪ੍ਰਦਾਨ ਕੀਤੀ ਗਈ | ਕੈਂਪ 'ਚ ਸ਼ਾਮਿਲ ਸਾਰੇ ਲੋਕਾਂ ਨੂੰ ਉਨ੍ਹਾਂ ਦੀਆਂ ਟੈਸਟ ਰਿਪੋਰਟਾਂ ਦੇ ਆਧਾਰ 'ਤੇ ਵਿਅਕਤੀਗਤ ਇਲਾਜ ਤੇ ਖ਼ੁਰਾਕ ਸੰਬੰਧੀ ਸਲਾਹਾਂ ਵੀ ਦਿੱਤੀਆਂ ਗਈਆਂ | ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਉਮਰ ਵਧਣ ਦੇ ਨਾਲ-ਨਾਲ ਇਨਸਾਨ ਵਿਚ ਕੈਲਸ਼ੀਅਮ ਦੀ ਘਾਟ ਆ ਜਾਂਦੀ ਹੈ ਤੇ ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ | ਉਨ੍ਹਾਂ ਦੱਸਿਆ ਇਹ ਕੈਂਪ ਲਗਾਉਣ ਦਾ ਮੁੱਖ ਉਦੇਸ਼ ਇਹੀ ਹੈ ਕਿ ਲੋਕਾਂ ਦੀ ਖ਼ਾਸਕਰ ਔਰਤਾਂ ਦੀ ਹੱਡੀਆਂ ਦੀ ਜਾਂਚ ਕਰਕੇ, ਉਨ੍ਹਾਂ ਅੰਦਰ ਆਈ ਕੈਲਸ਼ੀਅਮ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਹੱਡੀਆਂ ਦੇ ਦਰਦ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ | ਗੁਰਬਾਣੀ ਰਿਸਰਚ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਸਾਡੀ ਸੰਸਥਾ 'ਸਿੱਖਿਆ ਤੇ ਸਿਹਤ' ਦੇ ਟੀਚੇ ਨੂੰ ਲੈ ਕੇ ਹੀ ਕੰਮ ਕਰ ਰਹੀ ਹੈ | ਇਸੇ ਦੇ ਮੱਦੇਨਜ਼ਰ ਹੀ ਅਸੀਂ ਡਾ. ਇੰਦਰਜੀਤ ਕੌਰ ਨਾਲ ਵਿਚਾਰ ਕਰਕੇ ਇਸ ਕੈਂਪ ਦਾ ਉਪਰਾਲਾ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਪੁੱਜ ਕੇ ਹੱਡੀਆਂ ਸੰਬੰਧੀ ਟੈਸਟ ਕਰਵਾਏ | ਉਨ੍ਹਾਂ ਇਹ ਵੀ ਕਿਹਾ ਕਿ ਨੇੜਲੇ ਭਵਿੱਖ ਵੀ ਸੰਗਤਾਂ ਦੀ ਭਲਾਈ ਨਾਲ ਸੰਬੰਧਿਤ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ |
ਪਿਛਲੀ ਖ਼ਬਰ ਬੀਬੀ ਦੀਪ ਕੌਰ ਜੀ ਦੇ ਜੀਵਨ ਤੇ ਸ਼ਹਾਦਤ ਬਾਰੇ ਕਰਵਾਇਆ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫ਼ਟ ਸਹੂਲਤ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।