18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬੀ ਭਾਸ਼ਾ ਨੂੰ ਅਮਲੀ ਰੂਪ 'ਚ ਦੂਜੀ ਭਾਸ਼ਾ ਵਜੋਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ <br/>

ਸਿਰਸਾ ਵਿਖੇ ਹਰਿਆਣਾ 'ਚ ਪੰਜਾਬੀ ਭਾਸ਼ਾ ਨੂੰ ਦੂਜੀ ਭਾਸ਼ਾ ਵਜੋਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ ਕਰਦੇ ਜਥੇਬੰਦੀਆਂ ਦੇ ਆਗੂ | ਤਸਵੀਰਾਂ : ਪੰਨੀਵਾਲੀਆ <br/> 24-02-2026
ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ 'ਚ ਪੰਜਾਬੀ ਭਾਸ਼ਾ ਨੂੰ ਅਮਲੀ ਰੂਪ 'ਚ ਦੂਜੀ ਭਾਸ਼ਾ ਵਜੋਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਾਹਿਤਕ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਡਾ. ਗੁਰਚਰਨ ਸਿੰਘ ਸੰਧੂ, ਕਾ. ਸਵਰਨ ਸਿੰਘ ਵਿਰਕ ਤੇ ਡਾ. ਹਰਵਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ | ਪੰਜਾਬੀ ਮਾਤ ਭਾਸ਼ਾ ਨਾਲ ਹੁੰਦੇ ਵਿਤਕਰੇ ਦੇ ਰੋਸ ਵਜੋਂ ਪੰਜਾਬੀ ਪ੍ਰੇਮੀਆਂ, ਸਹਿਤਕਾਰਾਂ ਤੇ ਹੋਰ ਲੋਕਾਂ ਨੇ ਕੁੱਝ ਸਮੇਂ ਲਈ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਹਰਿਆਣਾ 'ਚ ਪੰਜਾਬੀ ਭਾਸ਼ਾ ਨੂੰ ਅਮਲੀ ਰੂਪ 'ਚ ਦੂਜੀ ਭਾਸ਼ਾ ਵਲੋਂ ਲਾਗੂ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਮੁੱਖ ਮੰਤਰੀ ਦੇ ਨਾਂ ਦਿੱਤੇ ਗਏ ਮੰਗ-ਪੱਤਰ 'ਚ ਮੰਗ ਕੀਤੀ ਗਈ ਕਿ ਹਰਿਆਣਾ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ 'ਚ ਤੀਜੀ ਜਮਾਤ ਤੋਂ ਪੰਜਾਬੀ ਭਾਸ਼ਾ ਨੂੰ ਪੜ੍ਹਾਇਆ ਜਾਣਾ ਲਾਜਮੀ ਕੀਤਾ ਜਾਏ, ਸਾਰੇ ਸਕੂਲਾਂ ਤੇ ਕਾਲਜਾਂ 'ਚ ਪੰਜਾਬੀ ਦੀਆਂ ਆਸਾਮੀਆਂ ਭਰੀਆਂ ਜਾਣ | ਪੰਜਾਬੀ ਭਾਸ਼ਾ ਪੜ੍ਹਾਉਣ ਲਈ ਵਿਦਿਆਰਥੀਆਂ ਦੀ ਗਿਣਤੀ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ | ਮਿੰਨੀ ਸਕੱਤਰੇਤ ਦੇ ਬਾਹਰ ਧਰਨੇ 'ਤੇ ਬੈਠੇ ਪੰਜਾਬੀ ਮਾਤ ਭਾਸ਼ਾ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਸਾਹਿਤਕਾਰ ਸਵਰਨ ਸਿੰਘ ਵਿਰਕ ਤੇ ਡਾ. ਹਰਵਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਲੰਮੇ ਸਮੇਂ ਤੋਂ ਪੰਜਾਬੀ ਮਾਤ ਭਾਸ਼ਾ ਨਾਲ ਵਿਤਕਰਾ ਕਰਦੀ ਆ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਭਾਵੇਂ ਹਰਿਆਣਾ ਵਿਚ ਪੰਜਾਬੀ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਹੋਇਆ ਹੈ, ਪਰ ਇਸ ਨੂੰ ਅਮਲੀ ਰੂਪ 'ਚ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਹਰਿਆਣਾ 'ਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ | ਸੜਕਾਂ 'ਤੇ ਲੱਗੀ ਮੀਲ ਪੱਥਰ ਪੰਜਾਬੀ ਭਾਸ਼ਾ 'ਚ ਵੀ ਲਿਖੇ ਜਾਣ | ਸਰਕਾਰੀ ਦਫ਼ਤਰਾਂ 'ਚ ਪੰਜਾਬੀ ਭਾਸ਼ਾ ਦੇ ਤਰਜਮੇ ਦਾ ਪ੍ਰਬੰਧ ਕੀਤਾ ਜਾਏ | ਹਰਿਆਣਾ ਦੇ ਸਾਰੇ ਜ਼ਿਲਿ੍ਹਆਂ 'ਚ ਪੰਜਾਬੀ ਭਵਨ ਬਣਾਉਣ ਲਈ ਥਾਂ ਮੁਹੱਈਆ ਕਰਵਾਈ ਜਾਏ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਹਰਿਆਣਾ 'ਚ ਰਹਿੰਦੇ ਚਾਲੀ ਫੀਸਦੀ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਉਹ ਪੰਜਾਬੀ ਮਾਤ ਭਾਸ਼ਾ ਲਈ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਡਾ. ਗੁਰਚਰਨ ਸਿੰਘ ਸੰਧੂ, ਸੁਖਦੇਵ ਸਿੰਘ ਕੰਗਣਪੁਰ, ਪਿ੍ੰਸੀਪਲ ਬੂਟਾ ਸਿੰਘ ਵਿਰਕ, ਜਗਦੇਵ ਸਿੰਘ ਮਟਦਾਦੂ, ਐਡਵੋਕੇਟ ਜਰਨੈਲ ਸਿੰਘ, ਪਰਦੀਪ ਸਚਦੇਵਾ, ਡਾ. ਹਰਦੀਪ ਸਿੰਘ ਸੁਖਚੈਨ, ਮਾ. ਸੁਰਿੰਦਰਪਾਲ ਸਿੰਘ ਸਾਥੀ, ਭੁਪਿੰਦਰ ਸਿੰਘ ਪੰਨੀਵਾਲੀਆ, ਪ੍ਰਭੂ ਦਿਆਲ, ਗੁਰਜੀਤ ਸਿੰਘ ਮਾਨ, ਹੈਪੀ ਸਿੰਘ ਪੱਤਰਕਾਰ, ਮਾਲਕ ਸਿੰਘ ਭਾਵਦੀਨ, ਗੁਰਦੀਪ ਸਿੰਘ ਗੋਰਾਇਆ, ਸੁਖਦੇਵ ਸਿੰਘ ਕਰੀਵਾਲਾ, ਸੇਵਾ ਸਿੰਘ, ਬਾਜ ਸਿੰਘ ਪੀਟੀਆਈ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਸਾਹਿਤਕ ਜਥੇਬੰਦੀਆਂ ਨਾਲ ਜੁੜੇ ਲੋਕ ਮੌਜੂਦ ਸਨ |

ਪਿਛਲੀ ਖ਼ਬਰ ਨਕਦੀ ਤੇ ਮੋਬਾਈਲ ਫੋਨ ਲੁੱਟ ਦੀ ਘਟਨਾ ਦਾ ਪਰਦਾਫਾਸ਼, ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਝੋਰੜਰੋਹੀ ਕਬੱਡੀ ਟੂਰਨਾਮੈਂਟ ਵਿਚ ਮੱਲੇਕਾਂ ਦੀ ਟੀਮ ਨੇ ਜਿੱਤੀ ਓਪਨ ਕਬੱਡੀ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।