18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਤਿਲਕ ਨਗਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 24-02-2026
ਨਵੀਂ ਦਿੱਲੀ, 23 ਫਰਵਰੀ (ਮਿਸਰਦੀਪ ਭਾਟੀਆ)-ਤਿਲਕ ਨਗਰ ਪੁਲਿਸ ਥਾਣੇ ਦੇ ਬਾਹਰ ਐਤਵਾਰ ਨੂੰ ਉਸ ਸਮੇਂ ਮਾਹੌਲ ਤਨਾਅ-ਪੂਰਨ ਹੋ ਗਿਆ ਜਦੋਂ ਇਕ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ 25 ਸਾਲ ਦੇ ਨੌਜਵਾਨ ਦਾ ਪਰਿਵਾਰ ਅਤੇ ਦੋਸਤ ਵੱਡੀ ਗਿਣਤੀ ਵਿਚ ਉੱਥੇ ਜਮ੍ਹਾਂ ਹੋ ਗਏ | ਪ੍ਰਦਰਸ਼ਨਕਾਰੀਆਂ ਨੇ ਦੋਸ਼ੀ ਡਰਾਈਵਰ 'ਤੇ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ | ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਰਫ਼ ਭਰੋਸਾ ਨਹੀਂ, ਬਲਕਿ ਠੋਸ ਨਿਆਂ ਚਾਹੀਦਾ ਹੈ | ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਮਾਮਲੇ ਨੂੰ ਮਾਮੂਲੀ ਦੋਸ਼ਾਂ ਤਹਿਤ ਦਰਜ ਕੀਤੇ ਜਾਣ ਦੇ ਕਾਰਨ ਦੋਸ਼ੀ ਨੂੰ ਰਾਹਤ ਮਿਲ ਗਈ | ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਹੋਈ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਸੜਕ ਨੂੰ ਜਾਮ ਕਰ ਕੇ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ | ਸਥਿਤੀ ਨੂੰ ਸੰਭਾਲਣ ਲਈ ਥਾਣੇ ਦੇ ਬਾਹਰ ਵਾਧੂ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ | ਮਿ੍ਤਕ ਦੀ ਪਛਾਣ ਰਘੁਵੀਰ ਨਗਰ ਨਿਵਾਸੀ ਹੇਮ ਸ਼ੰਕਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਨਿਚਰਵਾਰ ਤੜਕੇ 3.30 ਵਜੇ ਦੇ ਕਰੀਬ ਨਜ਼ਫਗੜ੍ਹ-ਰਾਜੌਰੀ ਗਾਰਡਨ ਰੋਡ 'ਤੇ ਸੁਭਾਸ਼ ਨਗਰ ਮੈਟਰੋ ਸਟੇਸ਼ਨ ਦੇ ਪਾਸ ਇਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਸਕੂਟਰ ਦੇ ਪਿੱਛਿਓਾ ਟੱਕਰ ਮਾਰੀ | ਟੱਕਰ ਏਨੀ ਜ਼ਬਰਦਸਤ ਸੀ ਕਿ ਹੇਮ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ | ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਜ਼ਖ਼ਮੀ ਨੂੰ ਤੁਰੰਤ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਅਨੁਸਾਰ ਦੋਸ਼ੀ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਹੈ | ਹਾਦਸੇ ਤੋਂ ਬਾਅਦ ਉਸਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ | ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਮੈਣ ਪਿੰਡ 'ਚ ਮੋਟਰਸਾਈਕਲ ਰੇਹੜੇ ਦੇ ਮਗਰ ਟਕਰਾਉਣ ਨਾਲ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਨਗਰ ਨਿਗਮ ਪ੍ਰਸ਼ਾਸਨ ਦੇ ਅੜੀਅਲ ਰਵੱਈਏ ਦੇ ਰੋਸ ਵਜੋਂ ਹਰਿਆਣਾ ਨਗਰ ਨਿਗਮ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕਰਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।