26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਐਨ. ਐਸ. ਐਸ. ਕੈਂਪ ਦੌਰਾਨ ਸਫ਼ਾਈ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ <br/>

ਟੋਹਾਣਾ ਦੇ ਡਿਫੈਂਸ ਡਿਗਰੀ ਕਾਲਜ ਵਿਖੇ ਐਨ. ਐਸ. ਐਸ. ਕੈਂਪ 'ਚ 'ਸਵੱਛ ਭਾਰਤ ਮੁਹਿੰਮ' ਵਿਸ਼ੇ 'ਤੇ ਸੈਮੀਨਾਰ ਦੌਰਾਨ ਕਾਲਜ ਦੇ ਵਾਈਸ-ਪਿ੍ੰਸੀਪਲ ਜਸਵੀਰ ਨੈਨ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ<br/> 25-02-2026

ਟੋਹਾਣਾ/ਜਾਖ਼ਲ, 24 ਫ਼ਰਵਰੀ (ਮਨਜੀਤ ਸਿੰਘ)-ਟੋਹਾਣਾ ਦੇ ਡਿਫੈਂਸ ਡਿਗਰੀ ਕਾਲਜ ਵਿਖੇ 7 ਦਿਨਾਂ ਵਿਸ਼ੇਸ਼ ਐਨ. ਐਸ. ਐਸ. ਕੈਂਪ ਦੇ ਦੂਜੇ ਦਿਨ 'ਸਵੱਛ ਭਾਰਤ ਮੁਹਿੰਮ' ਵਿਸ਼ੇ 'ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ | ਕਾਲਜ ਦੇ ਵਾਈਸ-ਪਿ੍ੰਸੀਪਲ ਜਸਵੀਰ ਨੈਨ ਮੁੱਖ ਬੁਲਾਰੇ ਸਨ | ਉਨ੍ਹਾਂ ਨੇ ਐਨ. ਐਸ. ਐਸ. ਭਾਗੀਦਾਰਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਫ਼ਾਈ ਨਾ ਸਿਰਫ਼ ਇਕ ਨਿੱਜੀ ਜ਼ਿੰਮੇਵਾਰੀ ਹੈ, ਸਗੋਂ ਇਕ ਸਮਾਜਿਕ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜਦੋਂ ਤੱਕ ਸਾਡਾ ਵਾਤਾਵਰਨ ਸਾਫ਼ ਅਤੇ ਸਿਹਤਮੰਦ ਨਹੀਂ ਹੁੰਦਾ, ਇਕ ਸਿਹਤਮੰਦ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਸੈਮੀਨਾਰ ਦੇ ਅੰਤ 'ਚ ਸਾਰੇ ਵਿਦਿਆਰਥੀਆਂ ਨੇ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਦੀ ਸਹੁੰ ਚੁੱਕੀ ਤੇ ਰਾਸ਼ਟਰ ਨਿਰਮਾਣ ਵਿਚ ਸਰਗਰਮੀ ਨਾਲ ਯੋਗਦਾਨ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਐਨ. ਐਸ. ਐਸ. ਅਧਿਕਾਰੀ ਬਲਵਿੰਦਰ ਸਿੰਘ, ਮਿਸ ਆਰਤੀ, ਮਨਪ੍ਰੀਤ ਸਿੰਘ, ਪਰਮਜੀਤ ਕੌਰ, ਸੁਨੀਲ ਦੱਤ, ਸ੍ਰੀਮਤੀ ਸੁਸ਼ੀਲਾ ਭਰੀ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਚੌਧਰੀ ਦੇਵੀਲਾਲ ਯੂਨੀਵਰਸਿਟੀ 'ਚ ਕਰਵਾਇਆ ਖੇਡ ਮੇਲਾ <br/> ਅਗਲੀ ਖ਼ਬਰ ਹਰਿਆਣਾ ਸੇਵਾ ਵਿਭਾਗ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਜਲਦ ਕਰੇਗਾ ਰੈਪੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।