30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਵਿਦਿਆਰਥੀ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 06-03-2026
ਜ਼ੀਰਾ, 5 ਮਾਰਚ (ਕਥੂਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਬੋਰਡ ਦੀ ਪ੍ਰੀਖਿਆ ਲਈ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਬਾਲ ਪੈੱਨ ਦੇ ਕੇ ਸਨਮਾਨ ਵੀ ਕੀਤਾ ਗਿਆ | ਪਿ੍ੰਸੀਪਲ ਮੈਡਮ ਰਮਾ ਮਹਿਤਾ ਨੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹ ਕੇ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਵਿਦਿਆਰਥੀਆਂ ਨੇ ਸਕੂਲ ਵਿਚ ਬਿਤਾਏ ਕਈ ਸਾਲਾਂ ਦੇ ਸਫ਼ਰ ਦੇ ਭਾਵੁਕ ਪਲਾਂ ਨੂੰ ਯਾਦ ਕਰਦਿਆਂ ਪਿ੍ੰਸੀਪਲ ਮੈਡਮ ਰਮਾ ਮਹਿਤਾ ਅਤੇ ਸਟਾਫ਼ ਵਲੋਂ ਦਰਸਾਏ ਗਏ ਮਾਰਗ ਦਰਸ਼ਨ ਅਨੁਸਾਰ ਚੱਲਣ ਦਾ ਵਾਅਦਾ ਕੀਤਾ |

ਪਿਛਲੀ ਖ਼ਬਰ ਖ਼ਾਲਸਾ ਸਾਜਣਾ ਦਿਹਾੜੇ ਮੌਕੇ ਦਿੱਲੀ ਕਮੇਟੀ ਵਲੋਂ ਭੇਜਿਆ ਜਾਵੇਗਾ 550 ਸ਼ਰਧਾਲੂਆਂ ਦਾ ਜਥਾ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਨੇ 2027 'ਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ : ਮਨਦੀਪ ਸਿੰਘ ਰੰਗੜ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।