30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਿਠਾਲਾ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਝੁੱਗੀਆਂ ਸੜੀਆਂ

ਅਜੀਤ ਡੈਸਕ 06-03-2026
ਨਵੀਂ ਦਿੱਲੀ, 5 ਮਾਰਚ (ਜਗਤਾਰ ਸਿੰਘ)-ਵੀਰਵਾਰ ਸਵੇਰੇ ਦਿੱਲੀ ਦੇ ਰਿਠਾਲਾ ਖੇਤਰ ਵਿਚ ਝੁੱਗੀਆਂ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 50 ਤੋਂ ਵੱਧ ਝੁੱਗੀਆਂ ਸੜ ਗਈਆਂ ¢ ਦਿੱਲੀ ਫਾਇਰ ਬਿ੍ਗੇਡ ਵੱਲੋਂ ਸੰਘਣੀ ਆਬਾਦੀ ਵਾਲੀਆਂ ਝੁੱਗੀਆਂ ਵਿਚ ਤੇਜ਼ੀ ਨਾਲ ਫੈਲ ਰਹੀ ਅੱਗ 'ਤੇ ਕਾਬੂ ਪਾਉਣ ਲਈ ਲਗਭਗ 16 ਫਾਇਰ ਇੰਜਣ ਤਾਇਨਾਤ ਕੀਤੇ¢ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕਿਸੇ ਦੇ ਜ਼ਖ਼ਮੀ ਹੋਣ ਜਾਂ ਮੌਤ ਦੀ ਕੋਈ ਰਿਪੋਰਟ ਨਹੀਂ ਹੈ ¢ ਹਾਲਾਂਕਿ ਅੱਗ ਲੱਗਣ ਤੋਂ ਬਾਅਦ ਇੱਕ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਹੈ ¢ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਹੈ ¢ ਦਿੱਲੀ ਫਾਇਰ ਬਿ੍ਗੇਡ ਮੁਤਾਬਿਕ ਅੱਜ ਸਵੇਰੇ 4:15 ਵਜੇ ਦੇ ਕਰੀਬ ਲੱਗੀ ¢ ਇੱਕ ਫਾਇਰ ਅਧਿਕਾਰੀ ਦੱਸਿਆ ਕਿ ਕਾਲ ਮਿਲਣ ਤੋਂ ਬਾਅਦ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ¢ ਅੱਗ ਨੇ ਕਈ ਝੁੱਗੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ¢ ਜਾਣਕਾਰੀ ਮੁਤਾਬਿਕ ਸਵੇਰੇ 7 ਵਜੇ ਦੇ ਕਰੀਬ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ ¢

ਪਿਛਲੀ ਖ਼ਬਰ ਖ਼ਾਲਸਾ ਸਾਜਣਾ ਦਿਹਾੜੇ ਮੌਕੇ ਦਿੱਲੀ ਕਮੇਟੀ ਵਲੋਂ ਭੇਜਿਆ ਜਾਵੇਗਾ 550 ਸ਼ਰਧਾਲੂਆਂ ਦਾ ਜਥਾ ਅਗਲੀ ਖ਼ਬਰ ਖ਼ਾਲਸਾ ਸਾਜਣਾ ਦਿਹਾੜੇ ਮੌਕੇ ਦਿੱਲੀ ਕਮੇਟੀ ਵਲੋਂ ਭੇਜਿਆ ਜਾਵੇਗਾ 550 ਸ਼ਰਧਾਲੂਆਂ ਦਾ ਜਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।