05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 07-03-2026
ਕਰਨਾਲ, 6 ਮਾਰਚ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਅਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗੁਰਦੁਆਰਾ ਯਾਦਗਾਰ ਰੋੜੀ ਸਾਹਿਬ ਨਿਸਿੰਗ ਜ਼ਿਲ੍ਹਾ ਕਰਨਾਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਇਸ ਸਮਾਗਮ 'ਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਕਥਾ ਰਾਹੀਂ, ਭਾਈ ਜੀਵਨ ਸਿੰਘ ਘਰਾਚੋਂ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਰਾਹੀਂ ਅਤੇ ਭਾਈ ਰਘਬੀਰ ਸਿੰਘ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਫ੍ਰੀ ਲਿਟਰੇਚਰ ਦਾ ਸਟਾਲ ਵੀ ਲਗਾਇਆ ਗਿਆ ਅਤੇ ਸੰਗਤਾਂ ਨੂੰ ਫ੍ਰੀ ਲਿਟਰੇਚਰ ਮੁਹਈਆ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸੁਖਵੰਤ ਸਿੰਘ ਪ੍ਰਧਾਨ, ਹਰਦੀਪ ਸਿੰਘ ਲਾਗਰ ਚੇਅਰਮੈਨ, ਸ਼ਿੰਦਰ ਸਿੰਘ ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਰੋੜੀ ਸਾਹਿਬ ਨੀਸਿੰਗ, ਭਾਈ ਰਮਨਜੀਤ ਸਿੰਘ ਹੈਡ ਗ੍ਰੰਥੀ, ਸ਼ੇਰ ਸਿੰਘ, ਮਲਕੀਤ ਸਿੰਘ, ਜਸਬੀਰ ਸਿੰਘ ਅਤੇ ਹੋਰ ਸੰਗਤਾਂ ਵੱਡੀ ਗਿਣਤੀ 'ਚ ਮੌਜੂਦ ਸਨ |
ਪਿਛਲੀ ਖ਼ਬਰ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਖ਼ਿਲਾਫ਼ ਕਿਸਾਨਾਂ ਨੇ ਕਰਨਾਲ ਵਿਖੇ ਟਰੈਕਟਰ ਰੈਲੀ ਕੱਢ ਕੀਤਾ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਬਾਲ ਕਵਿਤਾ ਦਾਖਲਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।