05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਯੁਰਵੈਦਿਕ ਤਜਰਬੇਕਾਰ ਡਾਕਟਰਾਂ ਨੇ ਅੰਦੋਲਨ ਵਿੱਢਣ ਦੀ ਦਿੱਤੀ ਚਿਤਾਵਨੀ

ਮੀਟਿੰਗ ਦੌਰਾਨ ਮੌਜੂਦ ਪੇਂਡੂ ਡਾਕਟਰ | ਤਸਵੀਰ : ਪੰਨੀਵਾਲੀਆ <br/> 07-03-2026
ਸਿਰਸਾ, 6 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਵਲ ਸਰਜਨ ਦਫ਼ਤਰ ਵੱਲੋਂ ਪੇਂਡੂ ਡਾਕਟਰਾਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਦੇਣ ਵਾਲੇ ਪੱਤਰ ਖ਼ਿਲਾਫ਼ ਆਯੁਰਵੈਦਿਕ ਤਜਰਬੇਕਾਰ ਡਾਕਟਰ ਇੱਕਜੁਟ ਹੋ ਕੇ ਸਰਕਾਰ ਖ਼ਿਲਾਫ਼ ਅੰਦੋਲਨ ਵਿੱਢਿਣ ਦੀ ਚਿਤਾਵਨੀ ਦਿੱਤੀ ਹੈ | ਸ਼੍ਰੀ ਯੁਵਕ ਸਾਹਿਤ ਸਦਨ ਵਿਖੇ ਤਜਰਬੇਕਾਰ ਆਯੁਰਵੈਦਿਕ ਡਾਕਟਰਾਂ ਦੀ ਅੱਜ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ | ਮੀਟਿੰਗ ਵਿੱਚ ਜ਼ਿਲ੍ਹੇ ਭਰ ਦੇ ਪੇਂਡੂ ਡਾਕਟਰਾਂ ਨੇ ਸ਼ਿਰਕਤ ਕੀਤੀ |
ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਪ੍ਰਧਾਨ ਰਾਜਪਾਲ ਵਰਮਾ ਅਤੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਕਰੀਵਾਲਾ ਨੇ ਕਿਹਾ ਕਿ ਸਪੱਸ਼ਟ ਮਾਪਦੰਡ ਨਿਰਧਾਰਤ ਕੀਤੇ ਬਿਨਾਂ ਸਾਰੇ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਨੂੰ ਇੱਕੋ ਸ਼?ਰੇਣੀ ਵਿੱਚ ਵੰਡਣਾ ਪੂਰੀ ਤਰ੍ਹਾਂ ਗਲਤ ਅਤੇ ਬੇਇਨਸਾਫ਼ੀ ਹੈ | ਉਨ੍ਹਾਂ ਨੇ ਕਿਹਾ ਕਿ ਆਰਐਮਪੀ ਡਾਕਟਰ ਸਾਲਾਂ ਤੋਂ ਪੇਂਡੂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਮੁੱਢਲੀ ਸਿਹਤ ਸੰਭਾਲ ਪ੍ਰਦਾਨ ਕਰ ਰਹੇ ਹਨ, ਜਿੱਥੇ ਸਰਕਾਰੀ ਸਿਹਤ ਸਹੂਲਤਾਂ ਨਾ ਦੇ ਬਰਾਬਰ ਹੁੰਦੀਆਂ ਹਨ | ਅਜਿਹੀ ਸਥਿਤੀ ਵਿੱਚ ਸਿੱਧੇ ਤੌਰ 'ਤੇ ਕਾਰਵਾਈ ਦੀ ਧਮਕੀ ਦੇਣਾ ਨਾ ਸਿਰਫ਼ ਡਾਕਟਰਾਂ ਦਾ ਅਪਮਾਨ ਹੈ ਬਲਕਿ ਜਨਤਕ ਸਿਹਤ ਸੇਵਾਵਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਪਹਿਲਾਂ ਕਾਰਵਾਈ ਲਈ ਮਾਪਦੰਡ ਸਪੱਸ਼ਟ ਕਰੇ ਅਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਡਾਕਟਰਾਂ ਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਮਿਲ ਸਕੇ | ਬੁਲਾਰਿਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਇਸ ਮਾਮਲੇ 'ਤੇ ਜਲਦੀ ਹੀ ਮੁੜ ਵਿਚਾਰ ਨਹੀਂ ਕਰਦਾ ਹੈ ਤਾਂ ਆਰਐਮਪੀ ਡਾਕਟਰ ਇੱਕਜੁੱਟ ਹੋ ਕੇ ਅੰਦੋਲਨ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਲੈ ਕੇ ਅੰਤਰ-ਕਾਲਜ ਪਾਠ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕਾਲਵਨ 'ਚ ਸ਼ੀਤਲਾ ਮਾਤਾ ਮੇਲੇ ਦੌਰਾਨ ਦੋ ਰੋਜ਼ਾ ਮੁਫ਼ਤ ਮੁੱਢਲੀ ਸਹਾਇਤਾ ਕੈਂਪ ਲੱਗੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।