05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਲੈ ਕੇ ਅੰਤਰ-ਕਾਲਜ ਪਾਠ ਮੁਕਾਬਲਾ ਕਰਵਾਇਆ

ਅਜੀਤ ਡੈਸਕ 07-03-2026
ਯਮੁਨਾਨਗਰ, 6 ਮਾਰਚ (ਗੁਰਦਿਆਲ ਸਿੰਘ ਨਿਮਰ)-ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਹਿੰਦੀ ਵਿਭਾਗ ਅਤੇ ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਮਹਿਲਾ ਅਧਿਐਨ ਸੈੱਲ ਨੇ ਸਾਂਝੇ ਤੌਰ 'ਤੇ 'ਸਮਕਾਲੀ ਮਹਿਲਾ ਲੇਖਕਾਂ (ਸ਼ਖਸੀਅਤ ਅਤੇ ਰਚਨਾਵਾਂ) ਅਤੇ ਵੱਖ-ਵੱਖ ਖੇਤਰਾਂ 'ਚ ਪ੍ਰਸਿੱਧ/ਪ੍ਰਮੁੱਖ ਮਹਿਲਾਵਾਂ ਨਾਲ ਜਾਣ-ਪਛਾਣ' ਵਿਸ਼ੇ 'ਤੇ ਇਕ ਅੰਤਰ-ਕਾਲਜ ਪਾਠ ਅਤੇ ਪਾਠ ਮੁਕਾਬਲਾ ਕਰਵਾਇਆ | ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਡਾਇਰੈਕਟਰ ਡਾ. ਗਾਂਧੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਨੀਂਹ ਹਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨਾਲ ਹੀ ਰਾਸ਼ਟਰ ਤਰੱਕੀ ਕਰ ਸਕਦਾ ਹੈ | ਇਸ ਦੌਰਾਨ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਆਤਮਨਿਰਭਰ ਬਣਨ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ, ਕਹਾਣੀਆਂ ਅਤੇ ਪਾਵਰ ਪੁਆਇੰਟ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਉਕਤ ਪ੍ਰੋਗਰਾਮ ਦੇ ਅੰਤ 'ਚ ਜੇਤੂਆਂ ਨੂੰ ਸਰਟੀਫਿਕੇਟ ਅਤੇ ਇਨਾਮ ਦਿੱਤੇ ਗਏ | ਇਸ ਮੌਕੇ ਹਿੰਦੀ ਵਿਭਾਗ ਦੇ ਪ੍ਰੋਫੈਸਰ ਅਤੇ ਮਹਿਲਾ ਅਧਿਐਨ ਸੈੱਲ ਦੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ 'ਦਿਸ਼ਾ' ਮੀਟਿੰਗ ਵਿੱਚ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਆਯੁਰਵੈਦਿਕ ਤਜਰਬੇਕਾਰ ਡਾਕਟਰਾਂ ਨੇ ਅੰਦੋਲਨ ਵਿੱਢਣ ਦੀ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।