27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾਵਾਂ ਦਾ ਸਨਮਾਨ ਤੇ ਸਸ਼ਕਤੀਕਰਨ ਸਮਾਜ ਦੀ ਪ੍ਰਗਤੀ ਦਾ ਆਧਾਰ ਹੈ: ਨਾਇਬ ਸਿੰਘ ਸੈਣੀ

ਅਜੀਤ ਡੈਸਕ 09-03-2026

ਕੌਮਾਂਤਰੀ ਮਹਿਲਾ ਦਿਵਸ ਮੌਕੇ ਸੀਡੀਐਲਯੂ 'ਚ ਸੂਬਾਈ ਪੱਧਰੀ ਸਮਾਗਮ ਨੂੰ ਕੀਤਾ ਸੰਬੋਧਨ
ਸਿਰਸਾ, 8 ਮਾਰਚ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਮਹਿਲਾਵਾਂ ਦਾ ਸਨਮਾਨ ਤੇ ਸਸ਼ਕਤੀਕਰਨ ਸਮਾਜ ਦੀ ਪ੍ਰਗਤੀ ਦਾ ਆਧਾਰ ਹੈ | ਹਰਿਆਣਾ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਕਈ ਯੋਜਨਾਵਾਂ ਚਲਾ ਰਹੀ ਹੈ | ਜਿਨ੍ਹਾਂ ਦਾ ਲਾਭ ਮਹਿਲਾਵਾਂ ਨੂੰ ਮਿਲ ਰਿਹਾ ਹੈ | ਉਹ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ 'ਤੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ ਹਾਲ 'ਚ ਸੂਬਾਈ ਪੱਧਰੀ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਉਨ੍ਹਾਂ ਦੇ ਨਾਲ ਮਹਿਲਾ ਵਿਕਾਸ ਵਿਭਾਗ ਹਰਿਆਣਾ ਦੀ ਮੰਤਰੀ ਸ਼ਰੂਤੀ ਚੌਧਰੀ ਵੀ ਉਨ੍ਹਾਂ ਦੇ ਨਾਲ ਸਨ | ਸਮਾਗਮ 'ਚ ਪਹੁੰਚਣ 'ਤੇ ਮੁੱਖ ਮੰਤਰੀ ਦਾ ਜੋਰਦਾਰ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਾਈ ਗਈ ਪ੍ਰਦਰਸ਼ਨੀ ਦੀ ਉਦਘਾਟਨ ਕੀਤਾ ਤੇ ਉਸ ਦਾ ਨਿਰੀਖਣ ਵੀ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀਐਮ ਨੇ ਕਿਹਾ ਕਿ ਹਰਿਆਣਾ ਸਰਕਾਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਲਈ ਵਚਨਬਧ ਹੈ | ਲਾਡੋ ਲਕਸ਼ਮੀ ਯੋਜਨਾ ਉਸੇ ਦਾ ਇੱਕ ਹਿੱਸਾ ਹੈ ਜਿਸ ਵਿੱਚ ਮਹਿਲਾਵਾਂ ਨੂੰ 2100 ਰੁਪਏ ਦਿੱਤੇ ਜਾ ਰਹੇ ਹਨ | ਉੱਜਵਲਾ ਯੋਜਨਾ ਦੇ ਤਹਿਤ ਸਸਤੇ ਰੇਟ ਦੇ ਗਰੀਬ ਪਰਿਵਾਰਾਂ ਨੂੰ ਰਸੋਈ ਗੈਸ ਦੇ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਮਹਿਲਾਵਾਂ ਦੇ ਵਿਕਾਸ ਤੋਂ ਬਿਨ੍ਹਾਂ ਦੇਸ਼ ਤੇ ਸਮਾਜ ਤਰਕੀ ਨਹੀਂ ਕਰ ਸਕਦਾ | ਇਸ ਲਈ ਮਹਿਲਾਵਾਂ ਦਾ ਵਿਕਾਸ ਜਰੂਰੀ ਹੈ | ਇਸੇ ਸੋਚ ਨਾਲ ਹਰਿਆਣਾ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਅਮਲੀ ਰੂਪ 'ਚ ਲਾਗੂ ਕਰ ਰਹੀ ਹੈ | ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਦੀਆਂ ਨੀਤੀਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ | ਸਮਾਗਮ ਮਗਰੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀਆਂ ਰਾਣੀਆਂ ਸਥਿਤ ਨਾਮਧਾਰੀ ਸਮਾਜ ਵੱਲੋਂ ਕਰਵਾਏ ਜਾ ਰਹੇ ਹੋਲਾ ਮੁਹੱਲਾ ਸਮਾਗਮ 'ਚ ਸ਼ਿਰਕਤ ਕਰਨ ਲਈ ਮਸਤਾਨਗੜ੍ਹ ਪਹੁੰਚੇ | ਇਸ ਤੋਂ ਪਹਿਲਾਂ ਮੁੱਖ ਮੰਤਰੀ ਕਾਫ਼ਲਾ ਕਾਂਗਰਸ ਦੇ ਵਿਧਾਇਕ ਗੋਕੁਲ ਸੇਤੀਆ ਦੇ ਘਰ ਪਹੁੰਚਾ ਜਿਥੇ ਉਨ੍ਹਾਂ ਦਾ ਵਿਧਾਇਕ ਤੇ ਹੋਰਾਂ ਵੱਲੋਂ ਉਨ੍ਹਾਂ ਨੂੰ ਜੀਆਇਆਂ ਆਖਿਆ ਗਿਆ |

ਪਿਛਲੀ ਖ਼ਬਰ ਜਾਖਲ ਵਿਚ ਸ੍ਰੀਮਦ ਭਾਗਵਤ ਕਥਾ ਹਫ਼ਤਾ ਸ਼ੁਰੂ, 501 ਅÏਰਤਾਂ ਨੇ ਕੱਢੀ ਕਲਸ਼ ਯਾਤਰਾ ਅਗਲੀ ਖ਼ਬਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਰਿਆਣਾ ਵਿੱਚ ਕਾਰੋਬਾਰ ਅਤੇ ਉਦਯੋਗ ਲਗਾਤਾਰ ਪਛੜ ਰਹੇ ਹਨ: ਬਜਰੰਗ ਗਰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।