27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾ ਕਾਂਗਰਸ ਵਲੋਂ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ ਅÏਰਤਾਂ ਵਿਰੁੱਧ ਵਧ ਰਹੇ ਅਪਰਾਧ 'ਤੇ ਚਿੰਤਾ ਪ੍ਰਗਟਾਈ <br/>

ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ ਕਰਦੀਆਂ ਮਹਿਲਾ ਕਾਂਗਰਸੀ ਵਰਕਰ | ਤਸਵੀਰ : ਪੰਨੀਵਾਲੀਆ <br/> 09-03-2026
ਸਿਰਸਾ, 8 ਮਾਰਚ (ਭੁਪਿੰਦਰ ਪੰਨੀਵਾਲੀਆ)- ਸਰਕਾਰ ਵੱਲੋਂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ ਵਿਰੁੱਧ ਮਹਿਲਾ ਕਾਂਗਰਸ ਨੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਫੋਗਾਟ ਨੇ ਕੀਤੀ | ਮਹਿਲਾ ਕਾਂਗਰਸੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਕੀਮਤਾਂ ਵਿੱਚ ਵਾਧਾ ਤੁਰੰਤ ਵਾਪਸ ਲਿਆ ਜਾਵੇ | ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਕਿ੍ਸ਼ਨਾ ਫੋਗਾਟ ਨੇ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੌਮਾਂਤਰਪ ਮਹਿਲਾ ਦਿਵਸ 'ਤੇ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਕੇ ਸਰਕਾਰ ਵੱਲੋਂ ਅÏਰਤਾਂ ਨੂੰ ਦਿੱਤਾ ਗਿਆ ਤੋਹਫ਼ਾ ਅÏਰਤਾਂ ਪ੍ਰਤੀ ਸਰਕਾਰ ਦੇ ਸਤਿਕਾਰ ਨੂੰ ਸਾਬਤ ਕਰਦਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸ਼ਾਸਨ ਦੌਰਾਨ ਜਿੱਥੇ ਆਮ ਘਰੇਲੂ ਵਸਤੂਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਉੱਥੇ ਅÏਰਤਾਂ ਵਿਰੁੱਧ ਅਪਰਾਧਾਂ ਵਿੱਚ ਵਾਧੇ ਨੇ ਅÏਰਤਾਂ ਨੂੰ ਆਪਣੇ ਘਰਾਂ ਤੱਕ ਸੀਮਤ ਰਹਿਣ ਲਈ ਮਜਬੂਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸੜਕਾਂ ਤੋਂ ਲੈ ਕੇ ਸਦਨ ਤੱਕ ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖੇਗੀ | ਇਸ ਮੌਕੇ ਅੰਗੂਰੀ ਦੇਵੀ ਵਰਮਾ, ਕਮਲੇਸ਼ ਸੰਧੂ, ਪੁਸ਼ਪਾ ਨਾਰੰਗ, ਕਿ੍ਸ਼ਨਾ ਭਾਂਬੂ, ਸੁਨੀਤਾ ਢਾਕਾ, ਗੁੱਡੀ ਦੇਵੀ, ਸੁਨੈਨਾ, ਅੰਕਿਤਾ, ਸੁਮਿੱਤਰਾ ਦੇਵੀ ਸਮੇਤ ਕਈ ਮਹਿਲਾ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਪੰਚਾਇਤੀ ਕੈਮਰੇ ਤੋੜਨ ਅਤੇ ਲੋਕਾਂ ਨੂੰ ਧਮਕਾਉਣ ਦੇ ਮਾਮਲੇ ਵਿਚ ਮੁਲਜ਼ਮ ਗਿ੍ਫ਼ਤਾਰ ਜਾਖਲ ਪੁਲਿਸ ਨੇ ਮੁਲਜ਼ਮ ਨੂੰ ਅਦਾਲ... ਅਗਲੀ ਖ਼ਬਰ ਬਿਠਮੜਾ ਦੇ ਰਾਹੁਲ ਪਾਤਰ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿਚ 379ਵਾਂ ਰੈਂਕ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।