08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੇਪਰਾਂ ਦੌਰਾਨ ਜ਼ਮੀਨੀ ਹਕੀਕਤ ਦੇਖਣ ਲਈ ਸਰਕਾਰ ਆਪਣੇ ਆਗੂਆਂ ਦੀਆਂ ਡਿਊਟੀਆਂ ਲਗਾਵੇ <br/>

ਅਜੀਤ ਡੈਸਕ 10-03-2026
ਜ਼ੀਰਾ, 9 ਮਾਰਚ(ਪ੍ਰਤਾਪ ਸਿੰਘ ਹੀਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਵੇਲੇ ਪੰਜਾਬੀਆਂ ਵਿੱਚ ਸਿੱਖਿਆ ਪ੍ਰਣਾਲੀ ਅਤੇ ਸਿਹਤ ਸਹੂਲਤਾਂ ਨੂੰ ਲੈ ਕੇ ਕੀਤੇ ਪ੍ਰਚਾਰ ਕਰਕੇ ਸਰਕਾਰ ਬਣਾਉਣ ਵਿਚ ਸਫਲ ਹੋਈ ਸੀ, ਪਰ ਇਹ ਦੋਵੇਂ ਸਹੂਲਤਾਂ ਦੀ ਤਸਵੀਰ ਜ਼ਮੀਨੀ ਪੱਧਰ 'ਤੇ ਕੁਝ ਹੋਰ ਨਜ਼ਰ ਆ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਿਜਲੀ ਬੋਰਡ ਆਗੂ ਬਲਕਾਰ ਸਿੰਘ ਭੁੱਲਰ, ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਆਪਣੇ ਪਿ੍ੰਸੀਪਲਾਂ ਨੂੰ ਸਿੰਘਾਪੁਰ ਵਿਚ ਟਰੇਨਿੰਗ ਦੇਣ ਲਈ ਭੇਜ ਰਹੀ ਹੈ | ਜੇਕਰ ਉਹ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦਾ ਪੜ੍ਹਾਈ ਦਾ ਪੱਧਰ ਚੈੱਕ ਕਰੇ ਤਾਂ ਜ਼ਮੀਨੀ ਹਕੀਕਤਾਂ ਕੁਝ ਹੋਰ ਬਿਆਨ ਕਰਨਗੀਆਂ | ਇਹਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਜ ਕੱਲ ਵਿਦਿਆਰਥੀ ਦੇ ਪੇਪਰ ਚੱਲ ਰਹੇ ਹਨ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਜਾਣਨ ਲਈ ਪੰਜਾਬ ਸਰਕਾਰ ਨਾਲ ਸੰਬੰਧਿਤ ਆਗੂ ਹਲਕਾ ਵਿਧਾਇਕ, ਵੱਖ ਵੱਖ ਵਿਭਾਗਾਂ 'ਚ ਲਗਾਏ ਗਏ ਚੇਅਰਮੈਨ ਅਤੇ ਬਲਾਕ ਪ੍ਰਧਾਨ ਕੋਆਰਡੀਨੇਟਰ ਦੀਆਂ ਡਿਊਟੀਆਂ ਲਗਾ ਕੇ ਪੇਪਰ ਚੈੱਕ ਕੀਤੇ ਜਾਣ ਕਿ ਸਿੱਖਿਆ ਵਿਭਾਗ ਵਿਚ ਕੋਈ ਤਬਦੀਲੀ ਹੋਈ ਹੈ ਜਾਂ ਇਕੱਲੀ ਖਾਨਾ ਪੂਰਤੀ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ 'ਗੁਰਬਾਜ਼ 1313 ਫਾਊਾਡੇਸ਼ਨ' ਨੇ ਕੌਮਾਂਤਰੀ ਮਹਿਲਾ ਦਿਹਾੜੇ ਨੂੰ ਸਮਰਪਿਤ ਸਿਹਤ ਜਾਂਚ ਕੈਂਪ ਲਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਹਫ਼ਤਾ ਮਨਾਉਣ ਲਈ ਯੋਗਾ ਕੈਂਪ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।