24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ਹੀਦਾਂ ਦੀ ਯਾਦ 'ਚ ਕਰਵਾਈ ਵਿਚਾਰ ਗੋਸ਼ਟੀ

ਅਜੀਤ ਡੈਸਕ 28-03-2026
ਸਿਰਸਾ, 27 ਮਾਰਚ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਵੱਲੋਂ ਕੌਮੀ ਸ਼ਹੀਦਾਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ 'ਚ ਇੱਕ ਵਿਚਾਰ ਗੋਸ਼ਟੀ ਕਰਵਾਈ ਗਈ | ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਸਭਾ ਦੇ ਸਲਾਹਕਾਰ ਮਾ. ਸੁਰਿੰਦਰਪਾਲ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ 'ਤੇ ਸਮੂਹ ਹਾਜ਼ਰ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ | ਇਸ ਮੌਕੇ 'ਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾ. ਬਿੱਟੂ ਮਲਕਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੇਣ ਉਪਰੰਤ ਲੋਕ ਰੋਹ ਤੋਂ ਡਰਦਿਆਂ ਉਹਨਾਂ ਨੂੰ ਅੰਗਰੇਜ਼ ਸਰਕਾਰ ਨੇ ਬੜੇ ਹੀ ਲੁਕਵੇਂ ਤਰੀਕੇ ਨਾਲ ਹੁਸੈਨੀਵਾਲਾ ਜਾ ਕੇ ਸਸਕਾਰ ਕਰ ਦਿੱਤਾ ਪਰ ਲੋਕ ਉੱਥੇ ਵੀ ਪਹੁੰਚ ਗਏ ਅਤੇ ਸ਼ਹੀਦਾਂ ਦਾ ਸਸਕਾਰ ਆਪਣੇ ਤਰੀਕੇ ਨਾਲ ਕੀਤਾ | ਇਸ ਤੋਂ ਬਾਅਦ ਕੌਮੀ ਅਤੇ ਕੌਮਾਂਤਰੀ ਪ੍ਰੈਸ ਨੇ ਸ਼ਹੀਦਾਂ ਬਾਰੇ ਵਿਸਥਾਰ ਅਤੇ ਦਲੇਰਾਨਾ ਤਰੀਕੇ ਨਾਲ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਅਤੇ ਸ਼ਹੀਦਾਂ ਨੂੰ ਸਨਮਾਨ ਦਿੱਤਾ, ਜੋ ਕਿ ਬੇਹੱਦ ਸਲਾਘਾਯੋਗ ਸੀ | ਇਸ ਦੇ ਨਾਲ ਹੀ ਅੰਗਰੇਜ਼ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ | ਉਹਨਾਂ ਕਿਹਾ ਕਿ ਜੋ ਸਨਮਾਨ ਉਸ ਸਮੇਂ ਪ੍ਰੈਸ ਨੇ ਸਾਡੇ ਸ਼ਹੀਦਾਂ ਨੂੰ ਦਿੱਤਾ ਉਸਦੀ ਬਦੌਲਤ ਅੱਜ ਵੀ ਉਹੀ ਸਨਮਾਨ ਸਾਡੇ ਕੌਮੀ ਸ਼ਹੀਦਾਂ ਦਾ ਬਰਕਰਾਰ ਹੈ | ਉਹਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਸ਼ਹੀਦਾਂ ਦੀ ਵਿਚਾਰਧਾਰਾ ਦੇ ਪ੍ਰਚਾਰ ਦੀ ਵੱਡੀ ਲੋੜ ਹੈ | ਸਾਨੂੰ ਸਾਡੀ ਨੌਜਵਾਨ ਪੀੜ੍ਹੀ ਨੂੰ ਜਿਆਦਾ ਤੋਂ ਜਿਆਦਾ ਸ਼ਹੀਦਾਂ ਦੀ ਵਿਚਾਰਧਾਰ ਨਾਲ ਜੋੜਣਾ ਚਾਹੀਦਾ ਹੈ | ਇਸ ਮੌਕੇ 'ਤੇ ਮਾ. ਸੁਰਿੰਦਰਪਾਲ ਸਿੰਘ ਅਤੇ ਹਰਜੀਤ ਸਿੰਘ ਸਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ 'ਤੇ ਪੰਜਾਬੀ ਸਾਹਿਤ ਸਭਾ ਵੱਲੋਂ ਭਵਿੱਖ ਵਿੱਚ ਸ਼ਹੀਦਾਂ ਬਾਰੇ ਹੋਰ ਵੀ ਪ੍ਰੋਗਰਾਮ ਕਰਵਾਉਣ ਸੰਬੰਧੀ ਫੈਸਲਾ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲਾਂ ਵਿੱਚ ਪੰਜਾਬੀ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਗੋਸ਼ਟੀ ਦੇ ਅੰਤ 'ਚ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਜਗਦੀਪ ਸਿੰਘ ਭੁੱਲਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਮਨਾ ਆਟੋ ਇੰਡਸਟਰੀਜ਼ ਦੀ ਸੀ. ਐਸ. ਆਰ. ਯੂਨਿਟ ਨੇ ਗੁਰੂ ਨਾਨਕ ਖ਼ਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 503 ਹੋਣਹਾਰ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।