24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਾਤਲਾਨਾ ਹਮਲਾ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 28-03-2026
ਜ਼ੀਰਾ, 27 ਮਾਰਚ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਬੂਲੇ ਵਿਖੇ ਬੀਤੇ ਦਿਨ ਦੋ ਧਿਰਾਂ ਵਿਚਾਲੇ ਹੋਈ ਲੜਾਈ ਨੂੰ ਲੈ ਕੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ | ਜੁਗਰਾਜ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਚੋਹਲਾ (ਤਰਨਤਾਰਨ) ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਹੈ ਕਿ ਦੋਸ਼ੀਆਂ ਜਸਵੰਤ ਸਿੰਘ ਪੁੱਤਰ ਜਗੀਰ ਸਿੰਘ, ਗੁਰਜੀਤ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਬੂਲੇ ਦਾ ਸਾਡੇ ਨਾਲ ਜ਼ਮੀਨ ਵਿਚੋਂ ਮਿੱਟੀ ਚੁੱਕਣ ਨੂੰ ਲੈ ਕੇ ਕੁਝ ਸਮਾਂ ਪਹਿਲਾਂ ਝਗੜਾ ਹੋਇਆ ਸੀ | ਜਿਸ ਦੀ ਰੰਜਸ਼ ਦੇ ਤਹਿਤ ਉਕਤ ਦੋਸ਼ੀਆਂ ਨੇ ਮਾਰ ਦੇਣ ਦੀ ਨੀਅਤ ਨਾਲ ਮੇਰੇ ਉੱਪਰ ਫਾਇਰ ਕੀਤੇ | ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਮੁੱਦਈ ਜੁਗਰਾਜ ਸਿੰਘ ਦੇ ਬਿਆਨ ਦੇ ਆਧਾਰ ਤੇ ਉਕਤ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਗੁਰੂਹਰਸਹਾਏ ਵਲੋਂ ਬਿਨਾਂ ਕਾਗਜ਼ਾਤਾਂ ਤੋਂ ਵਾਹਨਾਂ ਦੇ ਕੀਤੇ ਚਲਾਨ ਅਗਲੀ ਖ਼ਬਰ ਪਤੀ-ਪਤਨੀ ਤੇ ਪੁੱਤਰ ਸਮੇਤ 4 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।