24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਦਿੱਲੀ ਕਮੇਟੀ ਪ੍ਰਧਾਨ ਕਾਲਕਾ ਨੇ 'ਦਿੱਲੀ ਫ਼ਤਹਿ ਦਿਵਸ' ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 28-03-2026
ਨਵੀਂ ਦਿੱਲੀ,27 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲ੍ਹੇ ਵਿਖੇ 28 ਤੇ 29 ਮਾਰਚ ਨੂੰ ਦਿੱਲੀ ਫ਼ਤਿਹ ਦਿਵਸ ਮਨਾਇਆ ਜਾ ਰਿਹਾ ਹੈ ¢ ਸਿੱਖ ਜਰਨੈਲ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਜੱਸਾ ਸਿੰਘ ਰਾਮਗੜ੍ਹੀਆ, ਤਾਰਾ ਸਿੰਘ ਘੇਬਾ ਤੇ ਮਹਾਂ ਸਿੰਘ ਸ਼ੁਕਰਚੱਕੀਆ ਦੀ ਅਗਵਾਈ ਹੇਠ ਸਿੰਘਾਂ ਵੱਲੋਂ ਦਿੱਲੀ ਫ਼ਤਿਹ ਕਰਨ ਦੀ ਯਾਦ ਵਿਚ ਹਰ ਸਾਲ ਇਹ ਸਮਾਗਮ ਕਰਾਇਆ ਜਾਂਦਾ ਹੈ ¢ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਲਾਲ ਕਿਲ੍ਹੇ ਵਿਖੇ ਪੁੱਜ ਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ¢ ਉਨ੍ਹਾਂ ਕਿਹਾ ਕਿ ਇਸ 2 ਰੋਜ਼ਾ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਮਾਗਮ ਦੇ ਦੋਵੇਂ ਦਿਨ ਹਰ ਸਾਲ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਇੱਥੇ ਹਾਜ਼ਰੀ ਭਰਨਗੀਆਂ ¢ ਦਿੱਲੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਵਾਸਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ¢ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬਹਾਦਰੀ ਭਰੇ ਇਤਿਹਾਸ ਨੂੰ ਸਿੱਖਾਂ ਅਤੇ ਹੋਰਨਾ ਲੋਕਾਂ ਤਕ ਪਹੁੰਚਾਉਣ ਲਈ ਹੀ ਦਿੱਲੀ ਕਮੇਟੀ ਵੱਲੋਂ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ ਅਤੇ ਭਵਿੱਖ ਵਿਚ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ ¢

ਪਿਛਲੀ ਖ਼ਬਰ ਡੀਜ਼ਲ-ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ ਵੱਡੀ ਕਟੌਤੀ, ਆਮ ਜਨਤਾ ਨੂੰ ਰਾਹਤ-ਜਾਖੜ ਅਗਲੀ ਖ਼ਬਰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਨਾਲ ਆਮ ਲੋਕਾਂ ਅਤੇ ਕਿਸਾਨਾਂ 'ਤੇ ਬੋਝ ਘਟੇਗਾ - ਸੁਭਾਸ਼ ਬਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।