29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡੀ. ਏ. ਵੀ. ਗਰਲਜ਼ ਕਾਲਜ 'ਚ ਸਾਈਬਰ ਅਪਰਾਧ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 02-04-2026
ਯਮੁਨਾਨਗਰ, 1 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਮਹਿਲਾ ਅਧਿਐਨ ਕੇਂਦਰ ਤੇ ਮਹਿਲਾ ਸੈੱਲ ਵਲੋਂ ਸਾਈਬਰ ਸ਼ੋਸ਼ਣ ਨੂੰ ਸਮਝਣ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਮਹਿਲਾ ਪੁਲਿਸ ਸਟੇਸ਼ਨ ਤੋਂ ਏ. ਐਸ. ਆਈ. ਨੀਲਮ ਮੁੱਖ ਬੁਲਾਰੇ ਸਨ, ਜਦਕਿ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ, ਮਹਿਲਾ ਅਧਿਐਨ ਕੇਂਦਰ ਇੰਚਾਰਜ ਡਾ. ਮੋਨਿਕਾ ਸ਼ਰਮਾ ਤੇ ਮਹਿਲਾ ਸੈੱਲ ਇੰਚਾਰਜ ਡਾ. ਮੀਨਾਕਸ਼ੀ ਸੈਣੀ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਮੁੱਖ ਬੁਲਾਰੇ ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧ ਦੇ ਵੱਖ-ਵੱਖ ਰੂਪਾਂ ਜਿਵੇਂ ਜਾਅਲੀ ਆਈ. ਡੀ., ਆਨਲਾਈਨ ਧੋਖਾਧੜੀ, ਸਾਈਬਰ ਧੱਕੇਸ਼ਾਹੀ ਅਤੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ 'ਚ ਚੌਕਸ ਰਹਿਣਾ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨਾ ਬਹੁਤ ਜ਼ਰੂਰੀ ਹੈ | ਉਸ ਨੇ ਵਿਦਿਆਰਥੀਆਂ ਨੂੰ ਸਵੈ-ਰੱਖਿਆ ਦੇ ਮਹੱਤਵਪੂਰਨ ਸੁਝਾਅ ਵੀ ਦਿੱਤੇ ਅਤੇ ਮੁਸ਼ਕਿਲ ਹਾਲਾਤਾਂ 'ਚ ਸਮਝਦਾਰੀ ਨਾਲ ਕੰਮ ਕਰਨ ਦੇ ਤਰੀਕੇ ਤੋਂ ਜਾਣੂ ਕਰਵਾਇਆ | ਇਸ ਦੌਰਾਨ ਉਨ੍ਹਾਂ ਸਾਈਬਰ ਅਪਰਾਧ ਨਾਲ ਸੰਬੰਧਿਤ ਕਾਨੂੰਨੀ ਪ੍ਰਬੰਧਾਂ ਅਤੇ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਮਾਜ ਦੇ ਹਰ ਵਿਅਕਤੀ ਦੀ ਸਮੂਹਿਕ ਜ਼ਿੰਮੇਵਾਰੀ ਹੈ | ਇਸ ਮੌਕੇ ਪਿ੍ਆ, ਡਾ. ਅਮਨਪ੍ਰੀਤ ਕੌਰ, ਡਾ. ਸ਼ਿਖਾ ਸਭਰਵਾਲ, ਪੂਜਾ ਸਿੰਧਵਾਨੀ, ਵੈਸ਼ਾਲੀ, ਨੀਲਮ ਅਤੇ ਵਿਦਿਆਰਥੀ ਪ੍ਰੀਸ਼ਦ ਨੇ ਪ੍ਰੋਗਰਾਮ ਦੇ ਸਫਲਤਾ 'ਚ ਯੋਗਦਾਨ ਪਾਇਆ |
ਪਿਛਲੀ ਖ਼ਬਰ ਐਸ.ਡੀ.ਐਮ. ਟੋਹਾਣਾ ਨੇ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਕੀਤਾ ਨਿਰੀਖਣ-ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਅਗਲੀ ਖ਼ਬਰ ਔਰਤ ਦੇ ਕੰਨ ਦੀ ਬਾਲੀ ਝਪਟ ਕੇ ਫ਼ਰਾਰ ਹੋਇਆ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।