ਸਿਰਸਾ, 1 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ, ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਲੋਕ ਅਦਾਲਤ ਲਾਈ ਗਈ ਜਿਸ 'ਚ ਤਿੰਨ ਕੈਦੀ ਰਿਹਾਅ ਕੀਤੇ ਗਏ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਮੁੱਖ ਨਿਆਂਇਕ ਮੈਜਿਸਟਰੇਟ ਪ੍ਰਵੇਸ਼ ਸਿੰਗਲਾ ਨੇ ਦੱਸਿਆ ਕਿ ਜੇਲ੍ਹ ਲੋਕ ਅਦਾਲਤ ਵਿੱਚ ਕੁੱਲ ਤਿੰਨ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੈਦੀਆਂ ਨੂੰ ਰਿਹਾਅ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜੇਲ੍ਹ ਲੋਕ ਅਦਾਲਤ ਮਹੀਨੇ ਵਿੱਚ ਦੋ ਵਾਰ ਮਹੀਨੇ ਦੇ ਪਹਿਲੇ ਅਤੇ ਤੀਜੇ ਬੁੱਧਵਾਰ ਨੂੰ ਲਗਾਈ ਜਾਂਦੀ ਹੈ | ਇਸ ਲੋਕ ਅਦਾਲਤ ਦਾ ਉਦੇਸ਼ ਛੋਟੇ ਮਾਮਲਿਆਂ ਲਈ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਜਲਦੀ ਨਿਆਂ ਪ੍ਰਦਾਨ ਕਰਨਾ ਹੈ |