29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ: ਅਰਜੁਨ ਚੌਟਾਲਾ

ਅਜੀਤ ਡੈਸਕ 02-04-2026
ਸਿਰਸਾ, 1 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਰਾਣੀਆਂ ਹਲਕੇ ਤੋਂ ਇਨੈਲੋ ਵਿਧਾਇਕ ਅਰਜੁਨ ਸਿੰਘ ਚੌਟਾਲਾ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ | ਇਹ ਸਰਕਾਰ ਹਾੜੀ ਦੇ ਸੀਜ਼ਨ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ 'ਤੇ ਕਈ ਤਰ੍ਹਾਂ ਦੇ ਤਰਕਹੀਣ ਨਿਯਮ ਲਾਗੂ ਕਰਕੇ ਪ੍ਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ | ਉਹ ਅੱਜ ਸਥਾਨਕ ਅਨਾਜ ਮੰਡੀ, ਕਪਾਹ ਮੰਡੀ 'ਚ ਸਰੋ੍ਹਾ ਖਰੀਦ ਪ੍ਰਬੰਧਾਂ ਦਾ ਨਿਰੀਖਣ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਵਿਧਾਇਕ ਅਰਜੁਨ ਸਿੰਘ ਚੌਟਾਲਾ ਨੇ ਕਿਹਾ ਕਿ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਕਿਸਾਨਾਂ ਦੀ ਸਹਾਇਤਾ ਲਈ ਰਾਜ ਭਰ ਦੀਆਂ ਮੰਡੀਆਂ ਵਿੱਚ ਸ਼ਿਕਾਇਤ ਨਿਵਾਰਨ ਕੇਂਦਰ ਸਥਾਪਤ ਕੀਤੇ ਹਨ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਕੋਈ ਵੀ ਕਿਸਾਨ ਇਨ੍ਹਾਂ ਕੇਂਦਰਾਂ ਤੋਂ ਸਹਾਇਤਾ ਲੈ ਸਕਦਾ ਹੈ | ਉਨ੍ਹਾਂ ਕਿਹਾ ਕਿ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਅਤੇ ਮਾਰਕੀਟਿੰਗ ਬੋਰਡ ਦੁਆਰਾ ਲਗਾਈਆਂ ਗਈਆਂ ਗੈਰ-ਵਾਜਬ ਸ਼ਰਤਾਂ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਸੀ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਸੂਬੇ ਵਿੱਚ ਸੀਨੀਅਰ ਸਿਟੀਜ਼ਨਾਂ ਦੀਆਂ ਪੈਨਸ਼ਨਾਂ ਵਿੱਚ ਕਟੌਤੀ ਕੀਤੀ ਗਈ ਸੀ ਤਾਂ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਹੀ ਉਨ੍ਹਾਂ ਦੀਆਂ ਪੈਨਸ਼ਨਾਂ ਬਹਾਲ ਕੀਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਹਿੱਤਾਂ ਲਈ ਕੋਈ ਪ੍ਰਬੰਧ ਨਹੀਂ ਹਨ | ਬਾਰਿਸ਼ ਦੌਰਾਨ ਮੰਡੀਆਂ ਦੇ ਸ਼ੈੱਡ ਲੀਕ ਹੋ ਜਾਂਦੇ ਹਨ | ਮਾਰਕੀਟਿੰਗ ਬੋਰਡ ਨੇ ਹੁਣ ਸੀਵਰੇਜ ਲਾਈਨਾਂ ਵਿਛਾਉਣ ਲਈ ਸੜਕਾਂ ਨੂੰ ਪੁੱਟ ਦਿੱਤਾ ਹੈ ਜੋ ਕਿਸਾਨਾਂ ਲਈ ਵੱਡੀ ਮੁਸੀਬਤ ਬਣੇਗਾ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੂਬਾ ਸਰਕਾਰ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ | ਇਸ ਮੌਕੇ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ, ਇਨੈਲੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੰਗਾ ਰਾਮ ਬਜਾਜ, ਗੁਰਦਿਆਲ ਮਹਿਤਾ, ਮਨੋਹਰ ਮਹਿਤਾ, ਮਹਾਂਵੀਰ ਸ਼ਰਮਾ, ਭਗਵਾਨ ਕੋਟਲੀ, ਵਿਨੋਦ ਦੜਬੀ, ਚੇਅਰਮੈਨ ਰੋਹਤਾਸ਼ ਪੂਨੀਆ ਆਦਿ ਸਮੇਤ ਕਈ ਇਨੈਲੋ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਸਿਰਸਾ ਜ਼ਿਲ੍ਹੇ 'ਚ ਗੜਿਆਂ ਨਾਲ ਦਰਜਨਾਂ ਪਿੰਡ 'ਚ ਹਾੜੀ ਦੀ ਫ਼ਸਲ ਨੂੰ ਭਾਰੀ ਨੁਕਸਾਨ ਅਗਲੀ ਖ਼ਬਰ ਜੇਲ੍ਹ ਲੋਕ ਅਦਾਲਤ 'ਚ ਤਿੰਨ ਕੈਦੀ ਰਿਹਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।